01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਢਿੱਡ 'ਚ ਚਾਕੂ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 30-05-2026
ਪਟਿਆਲਾ, 29 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਦੀਨਦਿਆਲ ਉਪਾਧਿਆ ਨਗਰ 'ਚ ਘਰ ਦੇ ਬਾਹਰ ਖੜ੍ਹੇ ਇਕ ਵਿਅਕਤੀ ਦੇ ਢਿੱਡ 'ਚ ਚਾਕੂ ਮਾਰਨ ਦੇ ਦੋਸ਼ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਰਾਹੁਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤੇ ਇਸ ਦੌਰਾਨ ਮੁਲਜ਼ਮ ਮੌਕੇ 'ਤੇ ਆਏ ਅਤੇ ਉਸ ਨਾਲ ਗਾਲ਼ੀ ਗਲੋਚ ਕਰਨ ਲੱਗ ਪਏ ਅਤੇ ਇਸ ਦੌਰਾਨ ਮੁਲਜ਼ਮ ਮੋਹਿਤ ਕੁਮਾਰ ਉਸ ਦੇ ਢਿੱਡ 'ਚ ਚਾਕੂ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਧਾਰਮਿਕ ਅਸਥਾਨਾਂ ਦੀ ਮਰਯਾਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਉਪਲੀ ਅਗਲੀ ਖ਼ਬਰ ਨਵੇਂ ਖੜ੍ਹੇ ਕੀਤੇ ਢਾਂਚੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ-ਹਰਿਆਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।