01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਧਾਰਮਿਕ ਅਸਥਾਨਾਂ ਦੀ ਮਰਯਾਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਉਪਲੀ

ਅਜੀਤ ਡੈਸਕ 30-05-2026
ਭੁੱਨਰਹੇੜੀ, 29 ਮਈ (ਧਨਵੰਤ ਸਿੰਘ)-ਕਲਗੀਧਰ ਸਭਾ ਭੁੱਨਰਹੇੜੀ ਦੇ ਪ੍ਰਧਾਨ ਗੁਰਜੀਤ ਸਿੰਘ ਉਪਲੀ ਨੇ ਸਨÏਰ ਵਿਚ ਧਾਰਮਿਕ ਅਸਥਾਨ ਦੇ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਿਤਾਉਂਦੇ ਹੋਏ ਕਿਹਾ ਕਿ ਇਹ ਕਦਮ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ, ਸਗੋਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਕਾਰਵਾਈ ਵੀ ਹੈ¢ ਉਨ੍ਹਾਂ ਕਿਹਾ ਕਿ ਹਰ ਧਰਮ ਵਿਚ ਧਾਰਮਿਕ ਅਸਥਾਨਾਂ ਦੀ ਇਕ ਵਿਸ਼ੇਸ਼ ਮਰਯਾਦਾ ਅਤੇ ਪਵਿੱਤਰਤਾ ਹੁੰਦੀ ਹੈ, ਜਿਸ ਦੀ ਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ¢ ਅਜਿਹੇ ਅਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣਾ ਨਾ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਸਮਾਜ ਵਿਚ ਗਲਤ ਸੰਦੇਸ਼ ਵੀ ਪੈਦਾ ਕਰਦਾ ਹੈ¢ ਗੁਰਜੀਤ ਸਿੰਘ ਉਪਲੀ ਨੇ ਕਿਹਾ ਕਿ ਸਨੌਰ ਵਿਚ ਬਣੀ ਇਹ ਸਥਿਤੀ ਕਾਫੀ ਚਿੰਤਾਜਨਕ ਹੈ¢ ਸਥਾਨਕ ਲੋਕਾਂ ਅਤੇ ਆਮ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ¢ ਇਸ ਨਾਲ ਸੱਚਾਈ ਸਾਹਮਣੇ ਆਈ ਹੈ ਅਤੇ ਪ੍ਰਸ਼ਾਸਨ 'ਤੇ ਕਾਰਵਾਈ ਲਈ ਦਬਾਅ ਬਣਿਆ ਹੈ¢ ਉਪਲੀ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਕੇ ਧਾਰਮਿਕ ਅਸਥਾਨ ਦੇ ਨੇੜੇ ਖੋਲ੍ਹੇ ਗਏ ਠੇਕੇ ਨੂੰ ਫੌਰੀ ਤੌਰ 'ਤੇ ਬੰਦ ਕੀਤਾ ਜਾਵੇ¢
ਪਿਛਲੀ ਖ਼ਬਰ ਪਟਿਆਲਾ 'ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਢਿੱਡ 'ਚ ਚਾਕੂ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।