01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪਟਿਆਲਾ 'ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ-ਡਾ. ਬਲਬੀਰ ਸਿੰਘ

ਅਜੀਤ ਡੈਸਕ 30-05-2026
ਪਟਿਆਲਾ, 29 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ¢ ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦÏਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ¢ ਇਸ ਮÏਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮÏਜੂਦ ਰਹੇ¢ ਸਿਹਤ ਮੰਤਰੀ ਨੇ ਟਿਵਾਣਾ ਚÏਾਕ, 100 ਫੁੱਟ ਰੋਡ, ਵੱਡੀ ਨਦੀ, ਛੋਟੀ ਨਦੀ, ਦÏਲਤਪੁਰ ਪੁਲ ਅਤੇ ਸ਼ਾਂਤੀ ਨਗਰ ਇਲਾਕੇ ਦਾ ਦÏਰਾ ਕਰਦਿਆਂ ਨਿਕਾਸੀ ਪ੍ਰਣਾਲੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਮÏਕੇ 'ਤੇ ਜਾ ਕੇ ਸੁਣਨ ਅਤੇ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਰਸਾਤੀ ਮÏਸਮ ਦÏਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ¢ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਅਰਬਨ ਅਸਟੇਟ, ਬਾਬਾ ਦੀਪ ਸਿੰਘ ਨਗਰ, ਫਰੈਂਡਜ ਕਲੋਨੀ, ਕੋਹਿਨੂਰ ਐਨਕਲੇਵ ਅਤੇ ਤੇਜਬਾਗ ਕਲੋਨੀ ਵਰਗੇ ਇਲਾਕਿਆਂ ਵਿੱਚ ਪਹਿਲਾਂ ਆਉਣ ਵਾਲੀ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਵਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਬਰਸਾਤ ਦÏਰਾਨ ਵੱਡੀ ਰਾਹਤ ਮਿਲੇਗੀ¢ ਇਸ ਮÏਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਪੂਰੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ¢ਇਸ ਮÏਕੇ ਇੰਪਰੂਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਸੁਰੇਸ਼ ਰਾਏ, ਮੋਹਿਤ ਕੁਮਾਰ, ਤੋਂ ਇਲਾਵਾ ਡਰੇਂਨ, ਨਗਰ ਨਿਗਮ, ਫੋਰੈਸਟ, ਸੀਵਰੇਜ ਵਿਭਾਗਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮÏਜੂਦ ਸਨ¢
ਪਿਛਲੀ ਖ਼ਬਰ ਸੱਤ ਮਹੀਨਿਆਂ ਤੋਂ ਚੌਕੀਦਾਰਾਂ ਨੂੰ ਨਹੀਂ ਮਿਲਿਆ ਮਾਣ ਭੱਤਾ, ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਨੂੰ ਲਿਖਿਆਂ ਪ... ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੀ ਮਰਯਾਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਉਪਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।