01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਕੌਂਸਲ ਨਾਭਾ ਦੀਆਂ ਚੋਣਾਂ 'ਚ ਭਾਜਪਾ ਦੇ 3 ਅਤੇ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰਾਂ ਨੇ ਕੀਤੀ ਜਿੱਤ ਹਾਸਿਲ

ਅਜੀਤ ਡੈਸਕ 30-05-2026
ਨਾਭਾ, 29 ਮਈ (ਵਰਿੰਦਰ ਵਰਮਾ)-ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਰਿਪੂਦਮਨ ਕਾਲਜ ਵਿਖੇ ਹੋਈ | ਇਸ ਦੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨਾਭਾ ਏਪੀ ਸੋਮਲ ਨੇ ਕਿਹਾ ਕਿ ਨਗਰ ਕੌਂਸਲ ਨਾਭਾ ਦੀਆਂ ਚੋਣਾਂ 23 ਵਾਰਡਾਂ ਦੀਆਂ ਹੋਈਆਂ ਸਨ | ਜਿਸ ਵਿਚ ਵਾਰਡ ਨੰਬਰ 7 ਤੋਂ ਭਾਜਪਾ ਪਾਰਟੀ ਦੀ ਉਮੀਦਵਾਰ ਅੰਜੂ ਬਾਲਾ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰੋਜ ਰਾਣੀ ਨੂੰ 144 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ, ਉਨਾਂ ਕਿਹਾ ਕਿ ਵਾਰਡ ਨੰਬਰ 09 ਤੋ ਭਾਜਪਾ ਪਾਰਟੀ ਦੀ ਉਮੀਦਵਾਰ ਰਜਨੀ ਰਾਣੀ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਨੂੰ 613 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਵਾਰਡ ਨੰਬਰ 12 ਤੋਂ ਭਾਜਪਾ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਯਾਦੂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਦੀਪ ਸ਼ਰਮਾ ਨੂੰ 423 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ | ਐਸਡੀਐਮ ਏਪੀ ਸੋਮਲ ਨੇ ਅੱਗੇ ਦੱਸਿਆ ਕਿ ਵਾਰਡ ਨੰਬਰ 2 ਤੋ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਗੁਰਸੇਵਕ ਸਿੰਘ ਗੋਲੂ ਨੇ ਵਿਰੋਧੀ ਧਿਰ ਦੇ ਉਮੀਦਵਾਰ ਨੂੰ 1144 ਵੋਟਾ ਦੇ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਵਾਰਡ ਨੰਬਰ 14 ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਦੀਪਕ ਇੰਦੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਨੂੰ 314 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ | ਐਸ.ਡੀ.ਐਮ. ਨਾਭਾ ਨੇ ਕਿਹਾ ਕਿ ਇਨਾਂ ਤੋਂ ਇਲਾਵਾ ਦੋ ਆਜ਼ਾਦ ਉਮੀਦਵਾਰਾਂ ਨੇ ਵੀ ਜਿੱਤ ਹਾਸਿਲ ਕੀਤੀ | ਉਨ੍ਹਾਂ ਨੇ ਸਮੂਹ ਉਮੀਦਵਾਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਸ ਤਰ੍ਹਾਂ ਸ਼ਾਂਤੀਪੂਰਵਕ ਨਾਲ ਵੋਟਾਂ ਹੋਈਆਂ ਸਨ, ਉਸ ਤਰ੍ਹਾਂ ਹੀ ਅੱਜ ਨਗਰ ਕੌਂਸਲ ਦੇ ਉਮੀਦਵਾਰਾਂ ਦੀ ਜਿੱਤ ਦਾ ਐਲਾਨ ਹੋਇਆ ਹੈ | ਉਨ੍ਹਾਂ ਕਿਹਾ ਕਿ 23 ਵਰਡਾ ਦੇ ਉਮੀਦਵਾਰਾ ਨੇ ਪੂਰਾ ਸਹਿਯੋਗ ਦਿੱਤਾ ਹੈ | ਮੈਂ ਆਸ ਪ੍ਰਗਟ ਕਰਦਾ ਹਾਂ ਕਿ ਸਮੂਹ ਕੌਂਸਲਰਾਂ ਤੋਂ ਸਾਫ-ਸੁਥਰੀ ਕਮੇਟੀ ਬਣਾਈ ਜਾਵੇ¢
ਪਿਛਲੀ ਖ਼ਬਰ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ 'ਆਪ' ਦੀ ਜਿੱਤ ਨੇ 2027 ਦੀ 'ਆਪ' ਸਰਕਾਰ ਦਾ ਮੁੱਢ ਬੰਨਿਆ-ਜੌੜਾਮਾਜ... ਅਗਲੀ ਖ਼ਬਰ ਸੱਤ ਮਹੀਨਿਆਂ ਤੋਂ ਚੌਕੀਦਾਰਾਂ ਨੂੰ ਨਹੀਂ ਮਿਲਿਆ ਮਾਣ ਭੱਤਾ, ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਨੂੰ ਲਿਖਿਆਂ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।