17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਪੂਰਨਮਾਸ਼ੀ ਮੌਕੇ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨ

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨ ਦਾ ਦਿ੍ਸ਼ | ਤਸਵੀਰ : ਵਰਿੰਦਰ ਵਰਮਾ ਨਾਭਾ <br/> 01-06-2026
ਨਾਭਾ, 31 ਮਈ (ਵਰਿੰਦਰ ਵਰਮਾ)-ਪੰਜਾਬ ਭਰ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਦੀਵਾਨ ਸਜਾਏ ਜਾਂਦੇ ਹਨ | ਉੱਥੇ ਹੀ ਅੱਜ ਨਾਭਾ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਪੂਰਨਮਾਸ਼ੀ ਦਾ ਪਾਵਨ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਨਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ | ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ 'ਚ ਕਈ ਪ੍ਰਾਣੀਆਂ ਨੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੇ ਸੰਗਤਾਂ ਨੂੰ ਧਾਰਮਿਕ ਸਮਾਗਮ ਵਿਚ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂਆਂ ਵਲੋਂ ਦਰਸਾਏ ਸੱਚ, ਸੇਵਾ ਅਤੇ ਸਿਮਰਨ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਪੂਰਨਮਾਸ਼ੀ ਮੌਕੇ ਸਜੇ ਧਾਰਮਿਕ ਦੀਵਾਨ ਦੌਰਾਨ ਕੀਰਤਨ ਕਰਦੇ ਰਾਗੀ ਜਥੇ ਅਤੇ ਵੱਖ-ਵੱਖ ਥਾਵਾਂ ਤੋਂ ਪੁੱਜੀਆਂ ਸੰਗਤਾਂ ਨੇ ਸ਼ਾਮਲ ਹੋ ਕੇ ਅਧਿਆਤਮਕ ਅਨੰਦ ਮਾਣਦੀਆਂ ਹਨ | ਇਸ ਮੌਕੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਸਿਹਤ ਮੰਤਰੀ ਨੇ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਮੌਕੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਵਾਧੂ ਬੋਝ ਨਾ ਪਾਇਆ ਜਾਵੇ-ਸੁਖਜੀਤ ਸਿੰਘ ਬਘੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।