17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਰੱਖੜਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ- ਵਿਕਰਮਜੀਤ ਮਣਕੂ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਬੁੱਕਾਂ ਦੇ ਕੇ ਸਵਾਗਤ ਕਰਦੇ ਹੋਏ ਵਿਸ਼ਾਲ ਕੰਬਾਈਨ ਦੇ ਐਮ. ਡੀ. ਵਿਕਰਮਜੀਤ ਸਿੰਘ ਮਣਕੂ | ਤਸਵੀਰ : ਪ੍ਰੀਤਮ ਸਿੰਘ ਨਾਗੀ <br/> 01-06-2026
ਸਮਾਣਾ, 31 ਮਈ (ਪ੍ਰੀਤਮ ਸਿੰਘ ਨਾਗੀ)-ਸਾਬਕਾ ਕੈਬਨਿਟ ਮੰਤਰੀ ਤੇ ਤਜਰਬੇਕਾਰ ਦਰਵੇਸ਼ ਸਿਆਸਤਦਾਨ ਸੁਰਜੀਤ ਸਿੰਘ ਰੱਖੜਾ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ 'ਤੇ ਹਰ ਵਰਗ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਆਮ ਆਦਮੀ ਪਾਰਟੀ ਨੂੰ ਕਾਫ਼ੀ ਲਾਭ ਮਿਲੇਗਾ ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਵਿਚਾਰ ਭਾਰਤ ਦੇ ਮਸ਼ਹੂਰ ਕੰਬਾਈਨ ਨਿਰਮਾਤਾ ਕੰਪਨੀ ਵਿਸ਼ਾਲ ਕੰਬਾਈਨ ਦੇ ਐਮ.ਡੀ. ਵਿਕਰਮਜੀਤ ਸਿੰਘ ਮਣਕੂ ਵਲੋਂ ਸੁਰਜੀਤ ਸਿੰਘ ਰੱਖੜਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਾਡੇ ਪੱਤਰਕਾਰ ਨਾਲ ਹੋਈ ਵਿਸ਼ੇਸ਼ ਮੁਲਾਕਾਤ ਸਮੇਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਕ ਮਜ਼ਬੂਤ ਸਰਕਾਰ ਬਣੇਗੀ ਕਿਉਂਕਿ ਇਹ ਪਹਿਲੀ ਪਾਰਟੀ ਹੈ ਜਿਸ ਨੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਸਗੋਂ ਬੋਨਸ ਦੇ ਰੂਪ ਵਿਚ ਸੂਬੇ ਦੇ ਲੋਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦੇ ਹਾਂ | ਇਸ ਸਰਕਾਰ ਤੋਂ ਕਿਸਾਨ, ਵਪਾਰੀ, ਮਜ਼ਦੂਰ ਤੇ ਮੁਲਾਜ਼ਮ ਪੂਰੀ ਤਰ੍ਹਾਂ ਸੰਤੁਸ਼ਟ ਹਨ | ਪੰਜਾਬ ਵਿਚੋਂ ਠੇਕਾ ਸਿਸਟਮ ਬੰਦ ਹੋਣ ਨਾਲ ਮੁਲਾਜ਼ਮ ਵਰਗ ਪੂਰੀ ਤਰ੍ਹਾਂ ਖ਼ੁਸ਼ਹਾਲ ਹੋਵੇਗਾ | ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸਕੀਮਾਂ ਉਲੀਕ ਰਹੀ ਹੈ | ਉਦਯੋਗਪਤੀਆਂ ਦੀ ਜੀ.ਐਸ.ਟੀ. ਰਿਫੰਡ ਵਾਲੀ ਮੰਗ ਵੱਲ ਉਚੇਚਾ ਧਿਆਨ ਦਿੱਤਾ ਹੈ ਤੇ ਉਦਯੋਗਪਤੀਆਂ ਨੂੰ ਰਿਫੰਡ ਮਿਲਣਾ ਸ਼ੁਰੂ ਹੋ ਗਿਆ ਹੈ ਜਿਸ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿਣੀ ਤੇ ਕਰਨੀ ਦੇ ਧਾਰਨੀ ਹਨ ਤੇ ਉਹ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਜੰਗ ਬਹੁਤ ਤੇਜ਼ੀ ਨਾਲ ਲੜ ਰਹੇ ਹਨ ਤੇ ਜਲਦੀ ਹੀ ਆਮ ਲੋਕਾਂ ਦੀ ਸਹਾਇਤਾ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੋਕ ਲਹਿਰ ਬਣੇਗੀ ਤੇ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋਵੇਗਾ |
ਪਿਛਲੀ ਖ਼ਬਰ ਸਮਾਣਾ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਗੁਰਦੁਆਰਾ ਸੰਤ ਕੰਬਲੀਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।