31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ-ਮਨਜੀਤ ਸਿੰਘ ਸ਼ੇਰਗੜ੍ਹ

ਅਜੀਤ ਡੈਸਕ 04-06-2026
ਪਾਤੜਾਂ, 3 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਕੀਤੀ ਗਈ ਕਾਰਵਾਈ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਲੋਕਾਂ ਵਿਚ ਦਿਨੋ ਦਿਨ ਵੱਧ ਰਹੀ ਲੋਕਪ੍ਰੀਅਤਾ ਨੂੰ ਦੇਖਦਿਆ ਸਰਕਾਰ ਨੇ ਬੁਖਲਾਹਟ ਵਿਚ ਆ ਕੇ ਇਹ ਕਾਰਵਾਈ ਕੀਤੀ ਹੈ ਜਿਸ ਦਾ ਪੰਜਾਬ ਦੇ ਲੋਕਾਂ ਵਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਲੋਕਾਂ ਦਾ ਧਿਆਨ ਦੂਸਰੇ ਪਾਸੇ ਭਟਕਾਉਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਇਨ੍ਹਾਂ ਨਾਲ ਦਲਜੀਤ ਸਿੰਘ ਸਾਗਰਾ, ਗੁਰਨਾਮ ਸਿੰਘ ਵੜੈਚ, ਜਸਕਰਨ ਸਿੰਘ ਗਲੋਲੀ, ਜਗਜੀਤ ਸਿੰਘ ਗਲੋਲੀ, ਗੁਰਮੀਤ ਸਿੰਘ ਸ਼ੇਰਗੜ੍ਹ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ 'ਚ 'ਹੈਪੀ ਕਲਾਸਰੂਮ' ਵਰਕਸ਼ਾਪ ਕਰਵਾਈ ਅਗਲੀ ਖ਼ਬਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।