ਪਟਿਆਲਾ, 3 ਜੂਨ (ਕੁਲਵੀਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਕੌਲੀ ਵਿਖੇ ਡੇਰਾ ਪੀਰ ਬਾਬਾ ਅਬਦੁੱਲਾ ਸ਼ਾਹ ਵਿਖੇ ਹਰ ਸਾਲ ਦੀ ਤਰਾਂ ਸਾਲਾਨਾ ਉਰਸ ਮਨਾਇਆ ਗਿਆ | ਇਸ ਮੌਕੇ ਸੇਵਾਦਾਰ ਮੋਨੂੰ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਪ੍ਰਬੰਧ ਕੀਤੇ ਗਏ | ਦਿਲੋਂ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਅਮਨਿੰਦਰਪਾਲ ਸਿੰਘ ਜਲਾਲਪੁਰ ਦੀ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕਾਂਗਰਸੀ ਯੂਥ ਆਗੂ ਗੌਰਵ ਸੰਧੂ ਨੇ ਖ਼ੁਦ ਖ਼ੂਨਦਾਨ ਕਰਕੇ ਕੈਂਪ ਦਾ ਰਸਮੀ ਉਦਘਾਟਨ ਕੀਤਾ | ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਖ਼ੂਨ ਦੇ ਵੱਖ-ਵੱਖ ਤਰਾਂ ਦੇ ਟੈੱਸਟ ਕੀਤੇ ਗਏ | ਸਮਾਗਮ ਵਿਚ ਤੇਜਿੰਦਰਪਾਲ ਸਿੰਘ ਸੰਧੂ ਸੀਨੀਅਰ ਅਕਾਲੀ ਆਗੂ, ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ, ਜੰਗ ਸਿੰਘ ਭਟੇੜੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਗਿਆਨ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਸ਼ੈਰੀ ਰਿਆੜ, ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ, ਫੌਜਇੰਦਰ ਸਿੰਘ ਸਿੰਘ ਮੁਖਮੈਲਪੁਰ, ਰਾਕੇਸ਼ ਬੱਗਾ ਸਮਾਜ ਸੇਵਕ ਬਹਾਦਰਗੜ, ਜਸਵੰਤ ਸਿੰਘ ਰਾਏਪੁਰ, ਹਰਦੇਵ ਸਿੰਘ ਬਾਜਵਾ, ਜਰਨੈਲ ਸਿੰਘ ਸਰਪੰਚ ਰਾਏਪੁਰ, ਹਰਦੀਪ ਸਿੰਘ ਰਾਏਪੁਰ, ਸਵਰਨਜੀਤ ਸਿੰਘ ਜਲਾਲਪੁਰ ਆਦਿ ਹਾਜ਼ਰ ਸਨ |