25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਘਰ ਦੀ ਕੰਧ ਨੂੰ ਲੈ ਕੇ ਹੋਏ ਝਗੜੇ 'ਚ ਔਰਤ ਦੀ ਕੀਤੀ ਕੁੱਟਮਾਰ

ਅਜੀਤ ਡੈਸਕ 05-06-2026
ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਘਰ ਦੀ ਕੰਧ ਨੂੰ ਲੈ ਕੇ ਚੱਲੀ ਆ ਰਹੀ ਰੰਜਸ਼ ਨੂੰ ਲੈ ਕੇ ਇਕ ਔਰਤ ਦੀ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ 'ਤੇ ਸਦਰ ਥਾਣੇ ਦੀ ਪੁਲਿਸ ਨੇ ਇੱਕੋ ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਕਰਨੈਲ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਮਿਰਜਾਪੁਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੇ ਦਿਨੀਂ ਘਰ ਦੀ ਕੰਧ ਨੂੰ ਲੈ ਕੇ ਪੁਰਾਣੀ ਚੱਲੀ ਆ ਰਹੀ ਰੰਜਸ਼ ਨੂੰ ਲੈ ਕੇ ਅਵਤਾਰ ਸਿੰਘ ਉਸ ਦੀ ਪਤਨੀ ਸੁਰਿੰਦਰ ਕੌਰ ਅਤੇ ਦੋ ਪੁੱਤਰਾਂ ਸਤਵੀਰ ਸਿੰਘ ਅਤੇ ਹਰਮਨ ਸਿੰਘ ਨੇ ਉਸ ਨੰੂ ਰਸਤੇ 'ਚ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਥਾਣਾ ਸਦਰ ਦੀ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਉਕਤ 4 ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਅੱਜ ਅਗਲੀ ਖ਼ਬਰ ਪਿੰਡ ਚੱਠੇ ਮਾਮਲੇ 'ਤੇ ਡੀ.ਸੀ. ਪਟਿਆਲਾ ਵਲੋਂ ਏ.ਡੀ.ਸੀ. (ਵਿਕਾਸ) ਨੂੰ ਜਾਂਚ ਦੇ ਹੁਕਮ ਦਲਿਤ ਪਰਿਵਾਰਾਂ ਨੂੰ ਇਨਸਾਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।