ਮਾਈਨਿੰਗ ਮਾਫ਼ੀਆ 'ਤੇ ਸਖ਼ਤ ਕਾਰਵਾਈ ਹੋਵੇ, ਨਹੀਂ ਤਾਂ ਹੜ੍ਹਾਂ ਦਾ ਖ਼ਤਰਾ ਵਧੇਗਾ-ਧੰਜੂ
ਅਜੀਤ ਡੈਸਕ
05-06-2026
ਧੰਜੂ ਨੇ ਕਿਹਾ ਕਿ ਬੀਤੇ ਕੁੱਝ ਦਿਨਾਂ ਦੌਰਾਨ ਵੱਖ-ਵੱਖ ਅਖ਼ਬਾਰਾਂ ਤੋਂ ਸਾਹਮਣੇ ਆਈਆਂ ਖ਼ਬਰਾਂ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਹਲਕਾ ਸਨੌਰ ਦੀਆਂ ਬਰਸਾਤੀ ਨਦੀਆਂ ਘੱਗਰ, ਟਾਂਗਰੀ ਅਤੇ ਮਾਰਕੰਡਾ ਵਿੱਚ ਵੱਡੇ ਪੱਧਰ 'ਤੇ ਮਾਈਨਿੰਗ ਗਤੀਵਿਧੀਆਂ ਜਾਰੀ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮਾਈਨਿੰਗ ਵਿਭਾਗ, ਜਲ ਸਰੋਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿਚ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਉਣ ਅਤੇ ਟਾਂਗਰੀ ਨਦੀ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਹੁਣ ਤੱਕ ਕੀ ਉਪਰਾਲੇ ਕੀਤੇ ਗਏ ਹਨ, ਇਸ ਬਾਰੇ ਲੋਕਾਂ ਨੂੰ ਸਪਸ਼ਟ ਜਾਣਕਾਰੀ ਦਿੱਤੀ ਜਾਵੇ | ਧੰਜੂ ਨੇ ਸਰਕਾਰ ਤੋਂ ਮਾਈਨਿੰਗ ਗਤੀਵਿਧੀਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ |