ਖਮਾਣੋਂ, 4 ਜੂਨ (ਮਨਮੋਹਣ ਸਿੰਘ ਕਲੇਰ)-ਸ਼੍ਰ੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਸੀ ਪਠਾਣਾਂ ਦੇ ਇਸਤਰੀ ਵਿੰਗ ਦਾ ਬੀਬੀ ਕਰਮਜੀਤ ਕੌਰ ਨੂੰ ਪ੍ਰ੍ਰਧਾਨ ਬਣਾਏ ਜਾਣ ਦਾ ਹਲਕਾ ਬਸੀ ਪਠਾਣਾਂ ਦੀ ਸਮੁੱਚੀ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਅੱਜ ਉਨ੍ਹਾਂ ਦਾ ਪਾਰਟੀ ਦਫ਼ਤਰ ਖਮਾਣੋਂ ਪਹੁੰਚਣ ਤੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ਅਤੇ ਸਥਾਨਕ ਅਕਾਲੀ ਲੀਡਰਸ਼ਿਪ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਦਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਰਾਣਾ ਨੇ ਕਿਹਾ ਕਿ ਬੀਬੀ ਕਰਮਜੀਤ ਕੌਰ ਇਕ ਮਿਹਨਤੀ ਪਾਰਟੀ ਵਰਕਰ ਹਨ | ਜਿਨ੍ਹਾਂ ਸਮੇਂ-ਸਮੇਂ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਪਾਰਟੀ ਅਜਿਹੇ ਮਿਹਨਤੀ ਵਰਕਰਾਂ ਦਾ ਹਮੇਸ਼ਾ ਹੀ ਸਤਿਕਾਰ ਅਤੇ ਸਨਮਾਨ ਕਰਦੀ ਰਹੀ ਹੈ, ਜਿਨ੍ਹਾਂ ਨੂੰ ਪਾਰਟੀ ਨੇ ਹਲਕਾ ਬਸੀ ਪਠਾਣਾ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਬਦਲੇ ਬੀਬੀ ਕਰਮਜੀਤ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕੇ ਉਹ ਇਸ ਨਿਯੁਕਤੀ ਉਪਰੰਤ ਪਹਿਲਾਂ ਨਾਲੋਂ ਵੀ ਹੋਰ ਜ਼ਿਆਦਾ ਮਿਹਨਤ ਕਰਕੇ ਪਾਰਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣਗੇ | ਇਸ ਮੌਕੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜਵੰਤ ਸਿੰਘ ਰਾਜੂੂ ਤੋਂ ਇਲਾਵਾ ਸਮੁੱਚੇ ਹਾਜ਼ਰੀਨ ਨੇ ਬੀਬੀ ਦੀ ਨਿਯੁਕਤੀ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਦੁਆਰਾ ਪਾਰਟੀ ਪ੍ਰਤੀ ਕੀਤੀ ਸੇਵਾ ਦਾ ਵਿਸ਼ੇਸ਼ ਜ਼ਿਕਰ ਕੀਤਾ | ਇਸ ਦੌਰਾਨ ਸੁਦਾਗਰ ਸਿੰਘ ਭੁੱਟਾ ਸਮੇਤ ਇਸਤਰੀ ਵਿੰਗ ਅਤੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ |