24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਛੋਟੀ ਮਸਜਿਦ ਨੇੜੇ 20 ਲੱਖ, ਬਾਜਵਾ ਕਾਲੋਨੀ 'ਚ 36 ਲੱਖ ਤੇ ਲੇਬਰ ਚੌਂਕ 'ਚ 1 ਕਰੋੜ ਦੇ ਨਿਰਮਾਣ ਕਾਰਜ ਸ਼ੁਰੂ-ਡਾ. ਬਲਬੀਰ ਸਿੰਘ

ਮਸਜਿਦ ਕੋਲ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਖੜ੍ਹੇ ਹਨ ਹਰਿੰਦਰ ਕੋਹਲੀ ਤੇ ਹਰਪਾਲ ਸਿੰਘ ਵਿਰਕ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸੇ ਲੜੀ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਅਧੀਨ ਨਗਰ ਨਿਗਮ ਦੇ ਆਉਂਦੇ ਵਾਰਡਾਂ ਵਿਚਲੇ ਵੱਖ-ਵੱਖ ਇਲਾਕਿਆਂ 'ਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ | ਐੱਸ.ਐੱਸ.ਟੀ. ਨਗਰ ਛੋਟੀ ਮਸਜਿਦ ਨੇੜੇ 20 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਕ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ | ਬਾਜਵਾ ਕਾਲੋਨੀ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ | ਸਥਾਨਕ ਨਿਵਾਸੀਆਂ ਨੇ ਇਸ ਪ੍ਰੋਜੈਕਟ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਇਲਾਕੇ ਦੀ ਦਿੱਖ ਅਤੇ ਸਹੂਲਤਾਂ ਵਿੱਚ ਵੱਡਾ ਬਦਲਾਅ ਲਿਆਏਗਾ | ਵਾਰਡ ਨੰਬਰ 11 ਦੇ ਲੇਬਰ ਚੌਂਕ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਵੀ ਕਰਵਾਈ | ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੁਆਰਾ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ | ਇਸ ਮੌਕੇ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਪੰਚ ਵਲੋਂ ਮੁਅੱਤਲੀ ਸਮੇਂ ਦੌਰਾਨ ਕੀਤੀ ਅਲਾਟਮੈਂਟ ਹੋਵੇਗੀ ਰੱਦ ਅਗਲੀ ਖ਼ਬਰ ਹਰੇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ-ਵਿਧਾਇਕ ਹੈਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।