21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਸਰਕਲ-23 ਦੀ ਟੀਮ ਤੇ ਚਾਰਜ ਅਫ਼ਸਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਅ.ਸ. ਆਹਲੂਵਾਲੀਆ)-ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਆਪਣਾ ਕੰਮ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ | ਇਸ ਉਪਲਬਧੀ ਲਈ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਸਰਕਲ-23 ਦੀ ਟੀਮ ਤੇ ਚਾਰਜ ਅਫ਼ਸਰ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਮਨਰੀਤ ਰਾਣਾ ਨੇ ਟੀਮ ਦੇ ਮੈਂਬਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਕੇ ਹੋਰ ਟੀਮਾਂ ਲਈ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤੀ ਹੈ | ਉਨ੍ਹਾਂ ਨੇ ਹੋਰ ਸੁਪਰਵਾਈਜ਼ਰੀ ਸਰਕਲਾਂ ਅਤੇ ਗਿਣਤੀਕਾਰਾਂ ਨੂੰ ਵੀ ਸਰਕਲ-23 ਤੋਂ ਪੇ੍ਰਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਨੀਵਾਰ ਤੱਕ ਆਪਣੇ-ਆਪਣੇ ਖੇਤਰਾਂ ਦਾ ਕੰਮ ਮੁਕੰਮਲ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ ਤਾਂ ਜੋ ਉਹ ਵੀ ਪ੍ਰਸੰਸਾ ਪੱਤਰ ਪ੍ਰਾਪਤ ਕਰਨ ਦੇ ਹੱਕਦਾਰ ਬਣ ਸਕਣ | ਮਨਰੀਤ ਰਾਣਾ ਨੇ ਕਿਹਾ ਕਿ ਜਨਗਣਨਾ ਦੇ ਕੰਮ ਦੌਰਾਨ ਅੰਕੜਿਆਂ ਦੀ ਸ਼ੁੱਧਤਾ, ਸੰਪੂਰਨਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ | ਮਨਰੀਤ ਰਾਣਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕਰਨ ਲਈ ਵੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਘਨੌਰ ਹਲਕੇ 'ਚ ਭਾਜਪਾ ਦੀ ਸਿਆਸੀ ਪਕੜ ਮਜ਼ਬੂਤ, ਕਈ ਦਿੱਗਜ ਆਗੂ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।