ਪਿੰਡ ਲੰਗ ਪੰਚਾਇਤ ਮਾਮਲੇ 'ਚ 'ਆਪ' ਸਰਕਾਰ ਨੂੰ ਮੂੰਹ ਦੀ ਖਾਣੀ ਪਈ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦੀ ਵੱਡੀ ਜਿੱਤ, ਅਦਾਲਤ ਨੇ ਮੁਅੱਤਲੀ ਦੇ ਹੁਕਮ ਕੀਤੇ ਰੱਦ
ਪਿੰਡ ਲੰਗ ਦੇ ਸਰਪੰਚ ਅਤੇ ਪੰਚਾਂ ਨੂੰ ਅਦਾਲਤੀ ਫ਼ੈਸਲੇ ਦੀ ਕਾਪੀ ਸੌਂਪ ਕੇ ਮੁਬਾਰਕਬਾਦ ਦਿੰਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਅਤੇ ਹੋਰ ਆਗੂ | ਅਜੀਤ ਤਸਵੀਰ
<br/>
05-06-2026
ਇਹ ਲੋਕਤੰਤਰ ਦੀ ਜਿੱਤ ਹੈ-
ਮੋਹਿਤ ਮੋਹਿੰਦਰਾ-ਇਸ ਫ਼ੈਸਲੇ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕਿਹਾ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਸੀ ਕਿ ਪਿੰਡ ਲੰਗ ਦੇ ਸਰਪੰਚ ਜਸਵਿੰਦਰ ਕੌਰ ਅਤੇ ਉਨ੍ਹਾਂ ਦੇ ਨਾਲ ਚੁਣੇ ਗਏ ਛੇ ਪੰਚਾਂ ਗੁਰਮੀਤ ਕੌਰ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਮਸਤ ਖ਼ਾਨ, ਗੁਰਦੀਪ ਸਿੰਘ ਅਤੇ ਗੁਰਮੇਲ ਕੌਰ ਖ਼ਿਲਾਫ਼ ਇਹ ਕਾਰਵਾਈ ਸਿਰਫ਼ ਇਸ ਲਈ ਕੀਤੀ ਗਈ ਸੀ ਕਿਉਂਕਿ ਉਹ 'ਆਪ' ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦੇ ਅੱਗੇ ਝੁਕੇ ਨਹੀਂ ਸਨ | ਸਥਾਨਕ ਮੰਤਰੀ ਡਾ. ਬਲਬੀਰ ਸਿੰਘ ਦੇ ਇਸ਼ਾਰੇ 'ਤੇ ਪਟਿਆਲਾ ਪ੍ਰਸ਼ਾਸਨ ਨੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਇਹ ਧੱਕੇਸ਼ਾਹੀ ਕੀਤੀ ਸੀ, ਜਿਸ ਨੂੰ ਅੱਜ ਕਾਨੂੰਨ ਨੇ ਕਰਾਰਾ ਜਵਾਬ ਦਿੱਤਾ ਹੈ | ਇਹ ਜਿੱਤ ਪਿੰਡ ਲੰਗ ਦੇ ਲੋਕਾਂ ਅਤੇ