ਪੰਜਾਬ ਸਰਕਾਰ ਦੀ ਅਗਵਾਈ 'ਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲੇ੍ਹਗਾ ਜ਼ਿਲ੍ਹਾ ਪ੍ਰਸ਼ਾਸਨ -ਡਾ. ਹਿਮਾਂਸ਼ੂ ਅਗਰਵਾਲ
ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | ਅਜੀਤ ਤਸਵੀਰ
<br/>
05-06-2026
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਨਿਰਭਰਤਾ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ | ਮੀਟਿੰਗ ਦੌਰਾਨ ਮਹਿਲਾ ਉਮੀਦਵਾਰਾਂ ਲਈ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨਾਂ ਕਿਹਾ ਕਿ ਮਹਿਲਾਵਾਂ ਨੂੰ ਪੋਸਟਨੇਟਲ ਕੇਅਰਟੇਕਰ, ਸੈੱਲਫ਼ ਡਿਫੈਂਸ ਟਰੇਨਿੰਗ ਅਤੇ ਹੋਰ ਰੁਜ਼ਗਾਰਮੁਖੀ ਕੋਰਸਾਂ ਨਾਲ ਜੋੜਿਆ ਜਾਵੇ ਤਾਂ ਜੋ ਉਹ ਆਰਥਿਕ ਤੌਰ 'ਤੇ ਸਸ਼ਕਤ ਬਣ ਸਕਣ | ਇਸ ਦੇ ਨਾਲ ਹੀ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਨਾਲ ਜੁੜੇ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਉਪਰੰਤ ਉਨਾਂ ਦੀ ਪਲੇਸਮੈਂਟ ਯਕੀਨੀ ਬਣਾਉਣ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ | ਡਿਪਟੀ ਕਮਿਸ਼ਨਰ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਕੋਚਿੰਗ ਕਲਾਸਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਉੱਤੇ ਜ਼ੋਰ ਦਿੱਤਾ | ਉਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਇੱਛੁਕ ਉਮੀਦਵਾਰਾਂ ਨੂੰ ਮਿਆਰੀ ਮਾਰਗਦਰਸ਼ਨ ਅਤੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਲਈ ਕੋਚਿੰਗ ਕਲਾਸਿਜ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ | ਮੀਟਿੰਗ ਵਿਚ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਚਲਾਏ ਜਾ ਰਹੇ ਕੋਰਸਾਂ ਦੀ ਸਮੀਖਿਆ ਵੀ ਕੀਤੀ ਗਈ | ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਦਲਦੇ ਸਮੇਂ ਅਤੇ ਉਦਯੋਗਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਕੋਰਸ ਸ਼ੁਰੂ ਕਰਨ ਅਤੇ ਮੌਜੂਦਾ ਕੋਰਸਾਂ ਨੂੰ ਅੱਪਡੇਟ ਕਰਨ ਦੀ ਲੋੜ ਹੈ | ਇਸ ਬਾਰੇ ਉਨਾਂ ਵਲੋਂ ਆਈ.ਟੀ.ਆਈ. ਤੇ ਪੋਲੀਟੈਕਨਿਕ ਕਾਲਜ ਤੋਂ ਆਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ | ਉਨਾਂ ਪੁਲਿਸ, ਫ਼ੌਜ ਅਤੇ ਬੀ.ਐਸ.ਐਫ. ਵਿਚ ਭਰਤੀ ਸੰਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਅਤੇ ਸਕੂਲ ਕਾਲਜਾਂ ਵਿਚ ਇਸ ਸੰਬੰਧੀ ਜਾਣਕਾਰੀ ਲਈ ਫਲੈਕਸ ਲਗਾਉਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਜ਼ਿਲੇ ਵਿਚ ਨਿਯਮਿਤ ਤੌਰ 'ਤੇ ਪਲੇਸਮੈਂਟ ਕੈਂਪ, ਰੋਜ਼ਗਾਰ ਮੇਲੇ ਅਤੇ ਸਵੈ-ਰੁਜ਼ਗਾਰ ਸੈਮੀਨਾਰ ਕਰਵਾਉਣ ਉੱਤੇ ਵੀ ਜ਼ੋਰ ਦਿੱਤਾ ਗਿਆ | ਇਸ ਮੌਕੇ ਰੁਜ਼ਗਾਰ ਦਫ਼ਤਰ, ਰੈੱਡ ਕਰਾਸ, ਸਿੱਖਿਆ ਵਿਭਾਗ, ਪੋਲੀਟੈਕਨੀਕਲ,