21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਐੱਸ.ਆਈ.ਆਰ. ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਐੱਸ.ਆਈ.ਆਰ. ਸੰਬੰਧੀ ਕਰਵਾਏ ਜਾਗਰੂਕਤਾ ਪ੍ਰੋਗਰਾਮ ਦਾ ਦਿ੍ਸ਼ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਧਰਮਿੰਦਰ ਸਿੰਘ ਸਿੱਧੂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਮੁਸਾਫ਼ਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜਨ (ਐੱਸ.ਆਈ.ਆਰ.) ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜ਼ਿਲਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਹਾਜ਼ਰ ਵਿਦਿਆਰਥੀਆਂ ਤੇ ਪਾਠਕਾਂ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੀ ਐੱਸ.ਆਈ.ਆਰ ਦੌਰਾਨ ਵੋਟਰਾਂ ਨੂੰ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ | ਉਨਾਂ ਦੱਸਿਆ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ | ਉਨਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ 'ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਜ਼ਰੂਰੀ ਤਬਦੀਲੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ | ਪ੍ਰੋ. ਰੇਖੀ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਵੋਟਰਾਂ ਵਿਚ ਚੋਣੀ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ | ਇਸ ਦੌਰਾਨ ਡਾ. ਰੇਖੀ ਨੇ ਦੱਸਿਆ ਕਿ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਨੂੰ ਇਸ ਐੱਸ.ਆਈ.ਆਰ. ਸੰਬੰਧੀ ਮੁਹਿੰਮ ਨਾਲ ਜੋੜ ਕੇ ਉਨਾਂ ਦੇ ਸੰਦੇਸ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਉਨਾਂ ਨੇ ਇਹ ਵੀ ਜੋਰ ਦਿੱਤਾ ਕਿ ਸਕੂਲਾਂ ਅਤੇ ਕਾਲਜਾਂ ਦੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮੈਂਬਰਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ | ਰੁਪਿੰਦਰ ਸਿੰਘ ਹਲਕਾ ਨੋਡਲ ਅਫ਼ਸਰ ਪਟਿਆਲਾ 115 ਨੇ ਵਿਦਿਆਰਥੀਆਂ ਨੂੰ ਬੀ.ਐਲ.ਓਜ. ਵਲੋਂ 07 ਜੂਨ ਨੂੰ ਪੋਲਿੰਗ ਬੂਥ 'ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਸੰਬੰਧੀ ਜਾਣਕਾਰੀ ਦਿੱਤੀ | ਇਸ ਦੌਰਾਨ ਸਹਾਇਕ ਜ਼ਿਲਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਂਸਲ ਨੇ ਵੱਖ-ਵੱਖ ਐਪਸ ਤੇ ਈ.ਸੀ.ਆਈ. ਨੈਟ ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਪਵਨ ਗੋਇਲ ਅਤੇ ਸਟਾਫ਼
ਪਿਛਲੀ ਖ਼ਬਰ ਰਾਮਗੜ੍ਹ ਸਰਦਾਰਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19ਵਾਂ ਸਾਲਾਨਾ 5 ਰੋਜ਼ਾ ਗੁਰਮਤਿ ਸਮਾਗਮ ਸਮਾਪਤ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਅਗਵਾਈ 'ਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲੇ੍ਹਗਾ ਜ਼ਿਲ੍ਹਾ ਪ੍ਰਸ਼ਾਸਨ -ਡਾ. ਹਿਮਾਂਸ਼ੂ ਅਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।