25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਰਕਾਰੀ ਸਮਾਰਟ ਸਕੂਲ ਮਾਡਲ ਟਾਊਨ 'ਚ ਰਾਜੇਸ਼ ਕੁਮਾਰ ਨੇ ਬਤੌਰ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 06-06-2026
ਪਟਿਆਲਾ, 5 ਜੂਨ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ ਰਾਜੇਸ਼ ਕੁਮਾਰ ਨੇ ਬਤੌਰ ਪਿ੍ੰਸੀਪਲ ਸਕੂਲ ਦੀ ਕਮਾਨ ਸੰਭਾਲ ਲਈ ਹੈ | ਰਾਜੇਸ਼ ਕੁਮਾਰ ਦਾ ਬਤੌਰ ਪਿ੍ੰਸੀਪਲ ਇਕ ਲੰਬਾ ਤੇ ਸਫਲ ਤਜਰਬਾ ਹੈ | ਉਨ੍ਹਾਂ ਨੇ 10 ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਅਤੇ 5 ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾੜੂ ਵਿਖੇ ਸਫਲਤਾਪੂਰਵਕ ਕੰਮ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਉਹ ਸਕੂਲ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਭਰਪੂਰ ਯਤਨ ਕਰਨਗੇ ਅਤੇ ਸਕੂਲ, ਸਟਾਫ਼ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਕੰਮ ਕਰਨਗੇ | ਸਾਰੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ |
ਪਿਛਲੀ ਖ਼ਬਰ 31.5 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਕਛਵਾ 'ਚ ਸ਼ਾਮਲਾਤ ਜ਼ਮੀਨ ਦੀ ਕੀਤੀ ਬੋਲੀ 43 ਏਕੜ ਜ਼ਮੀਨ ਦੀ ਬੋਲੀ ਬਾਰੇ ਫ਼ੈਸਲਾ ਰਾਖਵਾਂ-ਮਹਿੰਦਰ ਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।