26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੋਰੋਨਾ ਯੋਧਿਆਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ-9 ਦਿਨਾਂ ਤੋਂ ਬੈਠੇ ਪੱਕੇ ਮੋਰਚੇ 'ਤੇ

ਅਜੀਤ ਡੈਸਕ 06-06-2026
ਪਟਿਆਲਾ, 5 ਜੂਨ (ਮਨਦੀਪ ਸਿੰਘ ਖਰੌੜ)-ਕਰੋਨਾ ਯੋਧੇ ਸਟਾਫ਼ ਨਰਸਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਡਾਕਟਰ ਬਲਬੀਰ ਸਿੰਘ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਹੈ | ਇਸ ਸੰਘਰਸ਼ ਨੂੰ 9 ਦਿਨ ਹੋ ਚੁੱਕੇ ਹਨ ਪਰ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਸਰਕਾਰ ਦੀ ਇਸ ਬੇਰੁਖ਼ੀ ਦੇ ਵਿਰੋਧ 'ਚ ਕਰੋਨਾ ਯੋਧਿਆਂ ਵਲੋਂ ਡੀ.ਸੀ. ਦਫ਼ਤਰ ਪਟਿਆਲਾ ਅੱਗੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕਰੋਨਾ ਯੋਧਾ ਆਗੂਆਂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜਦੋਂ ਲੋਕ ਆਪਣੇ ਘਰਾਂ 'ਚ ਸੁਰੱਖਿਅਤ ਸਨ, ਉਸ ਸਮੇਂ ਕਰੋਨਾ ਯੋਧਾ ਸਟਾਫ਼ ਨਰਸਾਂ ਆਪਣੀਆਂ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਦਿਨ-ਰਾਤ ਡਿਊਟੀਆਂ ਨਿਭਾ ਰਹੀਆਂ ਸਨ | ਪ੍ਰਦਰਸ਼ਨ ਦੌਰਾਨ ਐੱਸ.ਡੀ.ਐੱਮ. ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਰਾਹੀਂ ਮੁੱਖ ਮੰਤਰੀ ਪੰਜਾਬ ਨਾਲ ਤੁਰੰਤ ਮੀਟਿੰਗ ਕਰਵਾਉਣ ਅਤੇ ਕਰੋਨਾ ਯੋਧਿਆਂ ਦੀਆਂ ਮੰਗਾਂ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਕਿਹਾ ਕਿ ਉਹ ਟਕਰਾਅ ਨਹੀਂ ਸਗੋਂ ਗੱਲਬਾਤ ਰਾਹੀਂ ਹੱਲ ਚਾਹੁੰਦੇ ਹਨ ਪਰ ਜੇਕਰ ਸਰਕਾਰ ਵਲੋਂ ਅਜੇ ਵੀ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ |
ਪਿਛਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ 'ਚ ਪਿੰਡ ਜਲਬੇੜਾ ਦੇ ਸੈਂਕੜੇ ਪਿੰਡ ਵਾਸੀ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਰਸਾਤੀ ਮÏਸਮ ਤੋਂ ਪਹਿਲਾਂ ਤਿਆਰੀਆਂ ਯਕੀਨੀ ਬਣਾਉਣ ਲਈ ਡੀ.ਸੀ. ਦੀ ਸਖ਼ਤ ਚਿਤਾਵਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।