27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਕਾਂਗਰਸ ਕਮੇਟੀ 'ਚ ਨਵੀਆਂ ਨਿਯੁਕਤੀਆਂ, ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ-ਮੋਹਿਤ ਮਹਿੰਦਰਾ

ਅਜੀਤ ਡੈਸਕ 06-06-2026
ਪਟਿਆਲਾ, 5 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਜ਼ਮੀਨੀ ਪੱਧਰ 'ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇਗਾ | ਮੋਹਿਤ ਮਹਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਯੋਗ ਅਗਵਾਈ ਹੇਠ ਅਤੇ ਪਾਰਟੀ ਵਿਚ ਕੁਝ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਤਹਿਤ ਮੋਹਨ ਸਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਜੋਗਾ ਸਿੰਘ ਪਵਾਰ ਅਤੇ ਚੰਦਰਸ਼ੇਖਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਅਸ਼ਵਨੀ ਸ਼ਰਮਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ | ਉਨ੍ਹਾਂ ਦੇ ਤਜਰਬੇ, ਸਮਰਪਣ ਅਤੇ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਮੋਹਿਤ ਮਹਿੰਦਰਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਪੰਜਾਬ ਸਮੇਤ ਦੇਸ਼ ਦੇ ਖੇਤੀ ਅਤੇ ਡੇਅਰੀ ਸੈਕਟਰ 'ਤੇ ਅਮਰੀਕੀ ਡਾਕਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸ... ਅਗਲੀ ਖ਼ਬਰ ਪਸ਼ੂਆਂ ਦੀ ਫੀਡ 'ਚ ਯੂਰੀਆ ਦੀ ਵਰਤੋਂ ਦਾ ਮਾਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।