24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਗਰ ਨਿਗਮ ਵਲੋਂ ਸੁਵਿਧਾ ਕੈਂਪ 'ਚ ਐਨ. ਓ.ਸੀ. ਤੇ ਨਕਸ਼ਿਆਂ ਸੰਬੰਧੀ 32 ਫਾਈਲਾਂ ਦਾ ਨਿਪਟਾਰਾ-ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਸਿੰਘ

ਅਜੀਤ ਡੈਸਕ 06-06-2026
ਪਟਿਆਲਾ, 5 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਵਾਸੀਆਂ ਨੂੰ ਬਿਹਤਰ, ਪਾਰਦਰਸ਼ੀ ਅਤੇ ਤੇਜ਼ ਪ੍ਰਸਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵਲੋਂ ਇਕ ਉਪਰਾਲਾ ਕੀਤਾ ਗਿਆ ਹੈ | ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਅੰਬੇਡਕਰ ਹਾਲ ਵਿਖੇ ਪਲਾਟਾਂ ਦੀਆਂ ਐਨ.ਓ.ਸੀ. ਅਤੇ ਰਿਹਾਇਸ਼ੀ ਨਕਸ਼ੇ ਪਾਸ ਕਰਨ ਸੰਬੰਧੀ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਦਫ਼ਤਰੀਂ ਪ੍ਰਕਿਰਿਆ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਦੇਣਾ ਅਤੇ ਲੰਬਿਤ ਪਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਨਾ ਸੀ | 32 ਫਾਈਲਾਂ ਦਾ ਮੌਕੇ 'ਤੇ ਨਿਪਟਾਰਾ ਨਿਪਟਾਰਾ ਕਰ ਦਿੱਤਾ ਗਿਆ, ਜਿਨ੍ਹਾਂ ਵਿਚ ਪਲਾਟਾਂ ਦੀਆਂ ਐਨ.ਓ.ਸੀ. ਅਤੇ ਰਿਹਾਇਸ਼ੀ ਮਕਾਨਾਂ ਦੇ ਨਕਸ਼ੇ ਸ਼ਾਮਿਲ ਸਨ | ਨਗਰ ਨਿਗਮ ਪ੍ਰਸ਼ਾਸਨ ਵਲੋਂ ਜਾਣਕਾਰੀ ਦਿੱਤੀ ਗਈ ਕਿ ਲੋਕ ਹਿਤ ਨੂੰ ਮੁੱਖ ਰੱਖਦਿਆਂ ਇਹ ਸੁਵਿਧਾ ਕੈਂਪ ਸਿਰਫ ਅੱਜ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹੇਗਾ | ਪ੍ਰਸ਼ਾਸਨ ਵਲੋਂ ਬਣਾਈ ਗਈ ਨਵੀਂ ਯੋਜਨਾ ਤਹਿਤ ਹੁਣ ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਚ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਤਾਂ ਜੋ ਨਾਗਰਿਕਾਂ ਨੂੰ ਆਪਣੇ ਨਕਸ਼ੇ ਅਤੇ ਐਨ.ਓ.ਸੀ. ਪਾਸ ਕਰਵਾਉਣ ਲਈ ਬਾਰ-ਬਾਰ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ ਅਤੇ ਇਕ ਹੀ ਥਾਂ 'ਤੇ ਸਾਰੀਆਂ ਸੇਵਾਵਾਂ ਮਿਲ ਸਕਣ | ਮੇਅਰ ਅਤੇ ਕਮਿਸ਼ਨਰ ਤੋਂ ਇਲਾਵਾ ਬਿਲਡਿੰਗ ਬਰਾਂਚ ਦੇ ਅਧਿਕਾਰੀ ਵੀ ਹਾਜ਼ਰ ਰਹੇ, ਜਿਨ੍ਹਾਂ ਵਿਚ ਨੀਰਜ ਭੱਟੀ (ਐਮ.ਟੀ.ਪੀ.), ਕਮਲਪ੍ਰੀਤ ਸਿੰਘ ਏ.ਟੀ.ਪੀ., ਸਿਵਾਜੀਤ ਸਿੰਘ ਏ.ਟੀ.ਪੀ. ਅਤੇ ਗਗਨਦੀਪ ਕੌਰ ਏ.ਟੀ.ਪੀ. ਸਨ |
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਕਰਮਚਾਰੀਆਂ ਨੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਕੂੜੇ ਦਾ ਡੰਪ ਬਣੇਗਾ ਗ੍ਰੀਨ ਲੈਂਡ, ਚੇਅਰਮੈਨ ਤੇਜਿੰਦਰ ਮਹਿਤਾ ਨੇ ਕੀਤੀ ਪੌਦਾਰੋਪਣ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।