ਪਿੰਡ ਮਸੀਂਗਣ ਵਿਖੇ 12 ਨੂੰ ਹੋਵੇਗਾ ਸ਼ਾਨਦਾਰ ਕਬੱਡੀ ਟੂਰਨਾਮੈਂਟ, ਜੇਤੂਆਂ ਨੂੰ ਮਿਲਣਗੇ ਨਕਦ ਇਨਾਮ
ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਗੁਰਨਾਮ ਸਿੰਘ, ਸਤਨਾਮ ਸਿੰਘ ਵਿਰਕ ਤੇ ਹੋਰ | ਅਜੀਤ ਤਸਵੀਰ
<br/>
07-06-2026
ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਹੀ ਨਸ਼ਿਆਂ ਤੋਂ ਦੂਰ ਰੱਖਣ ਦਾ ਇਕੋ-ਇਕ ਸਾਧਨ ਹਨ, ਇਸ ਲਈ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਵਲੋਂ ਖੇਡ ਪ੍ਰੇਮੀਆਂ ਨੂੰ ਇਸ ਟੂਰਨਾਮੈਂਟ ਦਾ ਆਨੰਦ ਮਾਨਣ ਲਈ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ | ਇਸ ਮੌਕੇ ਕਰਨੈਲ ਸਿੰਘ, ਅਮਰੀਕ ਸਿੰਘ, ਮੰਗਲ ਸਿੰਘ, ਚੇਅਰਮੈਨ ਨਰਿੰਦਰ ਕੁਮਾਰ ਸ਼ਰਮਾ, ਮਹਿੰਦਰ ਸਿੰਘ, ਸਾਹਿਬ ਸਿੰਘ, ਗੁਰਵਿੰਦਰ ਸਿੰਘ ਧਾਲੀਵਾਲ ਅਤੇ ਹਰਪਿੰਦਰ ਸਿੰਘ ਹੈਪੀ ਸਮੇਤ ਪਿੰਡ ਦੇ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ | ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਲਾਕਾ ਨਿਵਾਸੀਆਂ ਵਿਚ ਇਸ ਖੇਡ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |