27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਤੇਲ ਦੀਆਂ ਵਧੀਆਂ ਕੀਮਤਾਂ ਅਤੇ ਲਾਠੀਚਾਰਜ ਖ਼ਿਲਾਫ਼ ਸਰਕਾਰ 'ਤੇ ਵਰ੍ਹੇ ਚÏਧਰੀ ਨਿਰਮਲ ਸਿੰਘ ਭੱਟੀਆ

ਚੌਧਰੀ ਨਿਰਮਲ ਸਿੰਘ ਭੱਟੀਆ ਆਪਣੇ ਸਾਥੀਆਂ ਸਮੇਤ¢ ਅਜੀਤ ਤਸਵੀਰ <br/> 07-06-2026
ਸਨÏਰ, 6 ਜੂਨ (ਸੋਖਲ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਿਆ ਕਰਦਿਆਂ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਸਿੰਘ ਭੱਟੀਆ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੱਟੀਆ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ¢ ਮਹਿੰਗਾਈ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਚੁੱਕੀ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨਾਲ ਹਰ ਵਰਗ ਉੱਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ¢ ਉਨਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਘਰੇਲੂ ਖਰਚੇ ਚਲਾਉਣਾ ਦਿਨੋਂ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ¢ ਚÏਧਰੀ ਭੱਟੀਆ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ, ਪਰ ਸਰਕਾਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਗੈਰ-ਲੋਕਤੰਤਰੀ ਕਦਮ ਹੈ¢ ਉਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਨਾ ਕਿ ਉਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ¢ ਉਨਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਤੇਲ ਦੀਆਂ ਕੀਮਤਾਂ ਵਿੱਚ ਰਾਹਤ ਦੇਵੇ ਅਤੇ ਲਾਠੀਚਾਰਜ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ¢ ਭੱਟੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਅੱਗੇ ਵੀ ਆਮ ਜਨਤਾ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ¢ ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ¢ ਇਸ ਮÏਕੇ ਦਿਦਾਰ ਸਿੰਘ ਦੋਣਕਲਾ ਸੈਕਟਰੀ, ਸਤਿਨਾਮ ਸਿੰਘ ਜਨਰਲ ਸੈਕਟਰੀ, ਹਰਮਿੰਦਰ ਸਿੰਘ ਕੁੱਕੂ ਸੈਕਟਰੀ, ਗੁਰਨਾਮ ਸਿੰਘ ਸੈਕਟਰੀ, ਕੁਲਦੀਪ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਕਾਲ਼ਾ ਸਿੰਘ ਰਾਏਪੁਰ ਪ੍ਰਧਾਨ ਕਿਸਾਨ ਸੈੱਲ ਹਲਕਾ ਸਨੌਰ, ਕਾਹਨ ਸਿੰਘ ਮੰਜਾਲ,
ਪਿਛਲੀ ਖ਼ਬਰ 2027 'ਚ ਕਾਂਗਰਸ ਦੀ ਸਰਕਾਰ ਬਣਾਉਣ 'ਚ ਐੱਸ. ਸੀ. ਸਮਾਜ ਦਾ ਰਹੇਗਾ ਅਹਿਮ ਯੋਗਦਾਨ-ਗੌਰਵ ਸੰਧੂ ਅਗਲੀ ਖ਼ਬਰ ਪਿੰਡ ਮਸੀਂਗਣ ਵਿਖੇ 12 ਨੂੰ ਹੋਵੇਗਾ ਸ਼ਾਨਦਾਰ ਕਬੱਡੀ ਟੂਰਨਾਮੈਂਟ, ਜੇਤੂਆਂ ਨੂੰ ਮਿਲਣਗੇ ਨਕਦ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।