27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਖ਼ਾਲਿਸਤਾਨੀ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣ ਦੇਵਾਂਗੇ-ਐਡ. ਅਮਨ ਗਰਗ ਸੂਲਰ

ਅਜੀਤ ਡੈਸਕ 07-06-2026
ਪਟਿਆਲਾ, 6 ਜੂਨ (ਮਨਦੀਪ ਸਿੰਘ ਖਰੌੜ)-ਸੀਨੀਅਰ ਹਿੰਦੂ ਨੇਤਾ ਅਤੇ ਆਲ ਇੰਡੀਆ ਐਂਟੀ ਟੈਰੋਰਿਸਟ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਅਮਨ ਗਰਗ ਸੂਲਰ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਹਿੰਦੂ ਧਾਰਮਿਕ ਸਥਾਨਾਂ ਅਤੇ ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਬੇਹੱਦ ਗੰਭੀਰ ਅਤੇ ਚਿੰਤਾਜਨਕ ਹਨ | ਇਹ ਧਮਕੀਆਂ ਨਾ ਸਿਰਫ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹਨ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਨਿਸ਼ਾਨਾ ਬਣਾਉਣ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਹਨ |
ਉਨਾਂ ਕਿਹਾ ਕਿ ਕੁਝ ਵੱਖਵਾਦੀ ਤਾਕਤਾਂ ਖੁੱਲ•ੇਆਮ ਹਿੰਦੂਆਂ ਅਤੇ ਉਨਾਂ ਦੇ ਧਾਰਮਿਕ ਸਥਾਨਾਂ ਨੂੰ ਧਮਕੀਆਂ ਦੇ ਕੇ ਪੰਜਾਬ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਦਾ ਹਿੰਦੂ ਸਮਾਜ ਅਜਿਹੀਆਂ ਕਾਇਰਾਨਾ ਧਮਕੀਆਂ ਤੋਂ ਡਰਨ ਵਾਲਾ ਨਹੀਂ ਅਤੇ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਦੀ ਫ਼ਿਜ਼ਾ ਨੂੰ ਖ਼ਰਾਬ ਨਹੀਂ ਕਰ ਸਕਦਾ | ਅਮਨ ਗਰਗ ਸੂਲਰ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਉਹ ਕਾਲਾ ਦੌਰ ਵੀ ਵੇਖਿਆ ਹੈ ਜਦੋਂ ਹਜ਼ਾਰਾਂ ਬੇਕਸੂਰ ਲੋਕਾਂ ਦਾ ਖੂਨ ਵਹਾਇਆ ਗਿਆ ਅਤੇ ਹਿੰਦੂਆਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾਇਆ ਗਿਆ ਪਰ ਅੱਜ ਦਾ ਹਿੰਦੂ ਸਮਾਜ ਜਾਗਰੂਕ, ਸੰਗਠਿਤ ਅਤੇ ਆਪਣੇ ਧਾਰਮਿਕ ਅਸਥਾਨਾਂ ਦੀ ਰੱਖਿਆ ਲਈ ਪੂਰੀ ਤਰਾਂ ਦਿ੍ੜ ਹੈ | ਕੋਈ ਵੀ ਦੇਸ ਵਿਰੋਧੀ ਤਾਕਤ ਪੰਜਾਬ ਦੇ ਹਿੰਦੂਆਂ ਨੂੰ ਡਰਾ ਕੇ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਦੀ | ਉਨਾਂ ਪੰਜਾਬ ਦੇ ਸਮੂਹ ਹਿੰਦੂ ਸਮਾਜ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਅਤੇ ਧਮਕੀਆਂ ਤੋਂ ਘਬਰਾਉਣ ਦੀ ਬਜਾਏ ਇਕਜੁੱਟ ਰਹਿਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ | ਸਾਨੂੰ ਪੰਜਾਬ ਪੁਲਿਸ, ਸੁਰੱਖਿਆ ਏਜੰਸੀਆਂ ਅਤੇ ਦੇਸ ਦੀਆਂ ਖ਼ੁਫ਼ੀਆ ਸੰਸਥਾਵਾਂ ਦੀ ਸਮਰੱਥਾ 'ਤੇ ਪੂਰਾ ਵਿਸ਼ਵਾਸ ਹੈ ਕਿ ਉਹ ਅਜਿਹੇ ਦੇਸ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੀਆਂ |
ਪਿਛਲੀ ਖ਼ਬਰ ਬੇਰੋਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਸਾਧੂ ਸਿੰਘ ਧਰਮਸੋਤ ਅਗਲੀ ਖ਼ਬਰ 2027 'ਚ ਕਾਂਗਰਸ ਦੀ ਸਰਕਾਰ ਬਣਾਉਣ 'ਚ ਐੱਸ. ਸੀ. ਸਮਾਜ ਦਾ ਰਹੇਗਾ ਅਹਿਮ ਯੋਗਦਾਨ-ਗੌਰਵ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।