28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੇਵ ਟਿਵਾਣਾ ਦਾ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਚੇਅਰਮੈਨ ਬਣਨ 'ਤੇ ਚੇਅਰਮੈਨ ਅਬਲੋਵਾਲ ਤੇ ਉਨ੍ਹਾਂ ਦੀ ਟੀਮ ਨੇ ਕੀਤਾ ਸਨਮਾਨ

ਨਵ-ਨਿਯੁਕਤ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਦਾ ਸਨਮਾਨ ਕਰਦੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੇ ਹੋਰ | ਅਜੀਤ ਤਸਵੀਰ <br/> 07-06-2026
ਪਟਿਆਲਾ, 6 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਨਵ-ਨਿਯੁਕਤ ਗੁਰਦੇਵ ਸਿੰਘ ਟਿਵਾਣਾ ਦਾ ਚੇਅਰਮੈਨ ਬਣਨ ਦੀ ਖ਼ੁਸ਼ੀ ਵਿਚ ਚੇਅਰਮੈਨ ਸੁਰਜੀਤ ਅਬਲੋਵਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਭਰਵਾਂ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਰਜੀਤ ਅਬਲੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਸਰਕਾਰ ਵਲੋਂ ਇਤਿਹਾਸਕ ਕੰਮ ਕੀਤੇ ਜਾ ਰਹੇ ਹਨ, ਜਿਸ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਨੂੰ ਮਿਲ ਰਿਹਾ ਹੈ | ਸੁਰਜੀਤ ਅਬਲੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਸੇਵਾ ਅਤੇ ਪਾਰਦਰਸ਼ਤਾ 'ਤੇ ਆਧਾਰਿਤ ਹੈ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਸਦਕਾ ਹੀ ਅੱਜ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੇਵ ਟਿਵਾਣਾ ਵਲੋਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ ਨਹਿਰੀ ਪਾਣੀ ਦੇ ਪ੍ਰੋਜੈਕਟ ਦਾ ਪਿੰਡਾਂ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚੇਗਾ | ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਲ ਰਹੀ ਨਿਰਵਿਘਨ ਬਿਜਲੀ ਸਪਲਾਈ ਦਾ ਵੀ ਕਿਸਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋ ਰਿਹਾ ਹੈ | ਇਸ ਮੌਕੇ ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ ਵਜੋਂ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਗੇ | ਪਿੰਡਾਂ ਦੇ ਵਿਕਾਸ, ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਜਨ-ਭਲਾਈ ਦੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲ ਸਕੇ | ਇਸ ਮੌਕੇ ਉਨ੍ਹਾਂ ਨਾਲ ਚੇਤਨ ਸਿੰਘ ਜੋੜੇਮਾਜਰਾ ਸਾਬਕਾ ਮੰਤਰੀ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਨਵ ਨਿਯੁਕਤ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਦਲਜਿੰਦਰ ਸਿੰਘ ਪੱਪੀ, ਦਰਸ਼ਨ ਸਿੰਘ ਰਣੀਆ, ਅਵੀ ਪਸਿਆਣਾ, ਰਮਨਦੀਪ ਸਿੰਘ ਕੁਤਬਨਪੁਰ, ਨਵਨੀਤ ਸਿੰਘ ਹੈਪੀ ਬੇਦੀ, ਬਲਵਿੰਦਰ ਸਿੰਘ ਮਾਲਵਾ ਵਾਲੇ, ਪ੍ਰਗਟ ਸਿੰਘ ਸਮਾਣਾ, ਕੁਲਵਿੰਦਰ ਸਿੰਘ ਟੋਨੀ, ਸੰਜੂ ਸਿੰਘ ਝੰਡੀ ਆਦਿ ਵੱਡੀ ਗਿਣਤੀ ਵਿਚ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਅਪ੍ਰੈਂਟਿਸ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ-ਡੀ.ਐਮ.ਐਫ. ਅਗਲੀ ਖ਼ਬਰ ਪੰਜਾਬ ਸਰਕਾਰ ਅਪ੍ਰੈਂਟਿਸ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ-ਡੀ.ਐਮ.ਐਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।