ਨਾਭਾ, 6 ਜੂਨ (ਵਰਿੰਦਰ ਵਰਮਾ)-ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਐਡਵੋਕੇਟ ਬੱਬਲੂ ਖੋਰਾ ਦੇ ਦਫਤਰ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਹਰਮੀਤ ਸਿੰਘ ਹਰਿਆਊ ਦਾ ਪਾਰਟੀ ਵਰਕਰਾਂ ਤੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਹਰਮੀਤ ਸਿੰਘ ਹਰਿਆਊ ਨੇ ਬਿਜਲੀ ਕਾਮਿਆਂ ਤੇ ਪੁਲਿਸ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਆਪਣੇ ਹੱਕਾਂ ਦੀ ਰਾਖੀ ਦੇ ਲਈ ਅਪਿ੍ੰਟਸ ਲਾਈਨ ਮੈਨ ਜੋ ਪਟਿਆਲਾ ਵਿਖੇ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਮੁਜ਼ਾਹਰਾ ਕਰ ਰਹੇ ਹਨ ਉਨਾਂ ਤੇ ਪੁਲਿਸ ਰਾਹੀਂ ਅੰਨਾ ਤਸ਼ੱਦਦ ਢਾਹਿਆ ਗਿਆ | ਜਿਸ ਦੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਉਨਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਹਾ ਜਾ ਰਿਹਾ ਹੈ ਕਿ ਸੂਬੇ ਭਰ ਵਿੱਚ ਸਾਡੀ ਸਰਕਾਰ ਨੇ 65 ਹਜਾਰ ਤੋਂ ਵੱਧ ਨੌਜਵਾਨ ਪੀੜੀ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਦੇ ਇਸ਼ਾਰੇ ਤੇ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਕੁੱਟਿਆ ਜਾ ਰਿਹਾ ਹੈ, ਇਹ ਸਰੇਆਮ ਸਰਕਾਰ ਦੀ ਗੁੰਡਾਗਰਦੀ ਹੈ | ਉਨਾਂ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਜੇ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਸੂਬੇ ਚ ਸਰਕਾਰ ਨੇ ਜਨਤਾ ਨੂੰ ਝੂਠੇ ਵਾਆਂਦਿਆ ਤੇ ਲਾਰਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ | ਸਾਨੂੰ ਸਾਰਿਆਂ ਨੂੰ ਇਸ ਨੌਜਵਾਨ ਤੇ ਮਾਨ ਹੈ ਕਿ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ ਪਿੰਡ ਅਤੇ ਘਰ ਘਰ ਜਾ ਕੇ ਪਹੁੰਚਾ ਰਹੇ ਹਨ | ਇਸ ਮੌਕੇ ਬਲਕਾਰ ਸਿੰਘ ਬਾਰਨ ਸਿਆਸੀ ਸਕੱਤਰ, ਜਥੇਦਾਰ ਬਲਤੇਜ ਸਿੰਘ ਖੋਖ ਅਤ ਜਿਲਾ ਪਰਿਸ਼ਦ ਮੈਂਬਰ ਹਰਪ੍ਰੀਤ ਕੌਰ, ਮੁੱਖ ਬੁਲਾਰਾ ਜੱਸਾ ਸਿੰਘ ਖੋਖ, ਗੁਰਬਖਸ਼ੀਸ਼ ਸਿੰਘ ਨਰਮਾਣਾ, ਇਰਫਾਨ ਬੱਬਲੂ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਅਤੇ ਆਗੂ ਹਾਜਰ ਸਨ |