ਸਮਾਣਾ, 6 ਜੂਨ (ਸਾਹਿਬ ਸਿੰਘ)-ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਲੋਕ ਹਿਤੈਸ਼ੀ ਫੈਸਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਉਨਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਸਰਕਾਰ 'ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ | ਇਸ ਦੀ ਮਿਸਾਲ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਮਿਲ ਚੁੱਕੀ ਹੈ | ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ | ਬੇਲਗਾਮ ਨਿੱਜੀ ਸਕੂਲਾਂ 'ਤੇ ਸਿਕੰਜਾ ਕੱਸ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ | ਸਿੱਖਿਆ ਨੂੰ ਤਰਜੀਹ ਦੇਣ ਵਾਲੀ ਸੁਜੱਚੀ ਨੀਤੀ ਦਾ ਨਤੀਜਾ ਇਹ ਹੈ ਕਿ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ | ਕੇਰਲਾ ਵੀ ਪੰਜਾਬ ਤੋਂ ਪੱਛੜ ਗਿਆ ਹੈ | ਉਨਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਅਤੇ ਬਿਹਤਰ ਜੀਵਨ ਪੱਧਰ ਪ੍ਰਦਾਨ ਕਰਨਾ ਹੈ | ਸੀਵਰੇਜ ਦੀ ਸਫ਼ਾਈ ਲਈ ਪੰਜਾਬ ਸਰਕਾਰ ਦੇ ਸੂਬਾ ਪੱਧਰੀ ਪ੍ਰੋਜੈਕਟ ਦਾ ਲੋਕਾਂ ਨੂੰ ਭਾਰੀ ਲਾਭ ਪਹੁੰਚੇਗਾ | ਉਨਾਂ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ | ਉਨਾਂ ਕਿਹਾ ਕਿ ਮਹਿੰਗਾਈ ਪਹਿਲਾਂ ਹੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਹੀ ਹੈ ਅਤੇ ਇਨਾਂ ਕੀਮਤਾਂ ਵਿਚ ਵਾਧੇ ਨਾਲ ਘਰੇਲੂ ਬਜਟ ਹੋਰ ਪ੍ਰਭਾਵਿਤ ਹੋਵੇਗਾ | ਉਨਾਂ ਕੇਂਦਰ ਸਰਕਾਰ ਨੂੰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਕੀਮਤਾਂ ਵਿਚ ਵਾਧੇ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ