ਪਟਿਆਲਾ, 6 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ '84 ਦੇ ਸ਼ਹੀਦਾਂ ਦੀ ਸਾਲਾਨਾ ਯਾਦ 'ਚ ਸ਼ੋ੍ਰਮਣੀ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ਼ਹੀਦਾਂ ਦੀ ਯਾਦ ਵਿਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ | ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਹੀ ਭਾਈ ਗੁਰਪਿਆਰ ਸਿੰਘ ਦੇ ਢਾਡੀ ਜਥੇ ਨੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿੱਤ ਸਿੰਘ ਰਾਠੀ ਤੋਂ ਇਲਾਵਾ ਜੂਨ '84 ਦੇ ਸਾਕੇ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਪਰਿਵਾਰਾਂ ਨੇ ਵੀ ਉਚੇਚੇ ਤੌਰ 'ਤੇ ਸਿਰਕਤ ਕੀਤੀ | ਇਸ ਮੌਕੇ ਇਸ ਮੌਕੇ ਹੈਡ ਭਾਈ ਪ੍ਰਨਾਮ ਸਿੰਘ ਨੇ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ, ਆਗੂਆਂ ਮੁਤਾਬਿਕ ਦੁਨੀਆ ਦੇ ਇਤਿਹਾਸਕ ਅਤੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਉਸ ਸਮੇਂ ਦੀ ਕੇਂਦਰੀ ਹਕੂਮਤੀ ਸਰਕਾਰ ਦੇ ਇਸ਼ਾਰੇ 'ਤੇ ਭਾਰਤੀ ਫੌਜਾਂ ਵੱਲੋਂ ਕੀਤਾ ਗਿਆ ਹਮਲਾ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲਾ ਕਦਮ ਸੀ | ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਨੇ ਬੰਦੀ ਸਿੱਖ ਭਾਈ ਗੁਰਮੀਤ ਸਿੰਘ, ਬੀਬੀ ਜਸਮੀਤ ਕੌਰ ਛੀਨਾ ਸਮੇਤ ਸ਼ਹੀਦ ਪਰਿਵਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਸੁਖਦੇਵ ਸਿੰਘ, ਹੈਡ ਗ੍ਰੰਥੀ ਗਿਆਨੀ ਅਕਾਲੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਸਾਬਕਾ ਮੈਨੇਜਰ ਅਜਾਇਬ ਸਿੰਘ ਗਿੱਲ, ਸਾਬਕਾ ਸਕੱਤਰ ਗੁਰਦਰਸ਼ਨ ਸਿੰਘ, ਅਮਰਿੰਦਰ ਸਿੰਘ ਤੂੜ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ ਭਾਈ, ਨਵਲਜੀਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਭੁਪਿੰਦਰ ਸਿੰਘ ਸ਼ੇਖੂਪੁਰਾ, ਗੁਰਦੀਪ ਸਿੰਘ ਸ਼ੇਖੂਪੁਰਾ, ਮਨਿੰਦਰ ਸਿੰਘ, ਨਰਿੰਦਰ ਸਿੰਘ ਸੰਧੂ, ਭਾਈ ਸਰਬਜੀਤ ਸਿੰਘ, ਸੁਰਿੰਦਰ ਸਿੰਘ ਘੁਮਾਣਾ, ਜੋਗਿੰਦਰ ਸਿੰਘ ਪੰਛੀ, ਬਾਬਾ ਕੁਲਦੀਪ ਸਿੰਘ, ਸੁਪਰਵਾਈਜਰ ਵਰਿੰਦਰ ਸਿੰਘ ਗੋਲਡੀ, ਭਾਈ ਹਜ਼ੂਰ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਆਦਿ ਵੀ ਹਾਜ਼ਰ ਸਨ |