28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਚਲੈਲਾ ਦੇ ਆਗੂਆਂ ਨੇ ਕਾਂਗਰਸ 'ਚ ਕੀਤਾ ਮੁੜ ਵਿਸ਼ਵਾਸ ਪ੍ਰਗਟ

ਪਿੰਡ ਚਲੈਲਾ ਵਿਖੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 08-06-2026
ਪਟਿਆਲਾ, 7 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਿੰਡ ਚਲੈਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਕਈ ਆਗੂਆਂ ਅਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰਦਿਆਂ ਪਾਰਟੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ | ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ, ਗੁਰਧਿਆਨ ਸਿੰਘ, ਗਗਨਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਰਜਿੰਦਰ ਸਿੰਘ, ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਮੁੜ ਸ਼ਾਮਲ ਹੋਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪੰਜਾਬ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਅਤੇ ਆਮ ਲੋਕਾਂ ਦੇ ਮੁੱਦਿਆਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ | ਨਵੇਂ ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਨੌਜਵਾਨਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਹੈ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ ਦੇ ਹੱਕ 'ਚ ਡਟੇ ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਤੋਂ ਲਗਾਤਾਰ ਧਰਨੇ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।