28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਲਾਈਨਮੈਨਾਂ ਦੇ ਹੱਕ 'ਚ ਡਟੇ ਪ੍ਰੋ. ਚੰਦੂਮਾਜਰਾ

ਅਜੀਤ ਡੈਸਕ 08-06-2026
ਪਟਿਆਲਾ, 7 ਜੂਨ (ਧਰਮਿੰਦਰ ਸਿੰਘ ਸਿੱਧ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਾਰਟੀ ਦੇ ਸਮੁੱਚੇ ਅਹੁਦੇਦਾਰਾਂ ਦੇ ਨਾਲ ਬੇਰੁਜ਼ਗਾਰ ਲਾਇਨਮੈਨਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਸ਼ਾਮਲ ਹੋ ਗਏ ਅਤੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਵੀ ਕੀਤਾ | ਪ੍ਰੋ. ਚੰਦੂਮਾਜਰਾ ਨੇ ਨਾ ਕੇਵਲ ਸੰਘਰਸ਼ ਵਿਚ ਸਾਥ ਦੇਣ ਦਾ ਐਲਾਨ ਕੀਤਾ, ਸਗੋਂ ਬੇਰੁਜ਼ਗਾਰ ਲਾਇਨਮੈਨਾ 'ਤੇ ਕੀਤੇ ਗਏ ਗੈਰ ਮਨੁੱਖੀ ਤਸ਼ੱਦਦ ਦੇ ਵਿਰੋਧ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਨ ਅਤੇ ਮਨੁੱਖੀ ਅਧਿਕਾਰ ਕਮਿਸ਼ਨਰ ਦੇ ਕੋਲ ਸ਼ਿਕਾਇਤ ਦਰਜ਼ ਕਰਵਾਉਣ ਦਾ ਐਲਾਨ ਵੀ ਕੀਤਾ |
ਪ੍ਰੋ. ਚੰਦੂਮਾਜਰਾ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਸੱਦਾ ਵੀ ਦਿੱਤਾ ਗਿਆ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇੱਕ ਸਾਂਝਾ ਮੰਚ ਬਣਾ ਕੇ ਉਸ 'ਤੇ ਇਕੱਠੇ ਹੋਣ ਅਤੇ ਇਨ੍ਹਾਂ ਨੌਜਵਾਨਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਵਿੱਢਣ | ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਜ਼ਿੰਦਗੀ ਭਰ ਲੋਕ ਹਿਤਾਂ ਲਈ ਸੰਘਰਸ਼ ਕੀਤਾ ਹੈ ਅਤੇ ਜਦੋਂ ਜਨ ਸ਼ਕਤੀ ਇੱਕ ਮੰਚ 'ਤੇ ਇਕੱਠੀ ਹੋ ਕੇ ਸੰਘਰਸ਼ ਦੇ ਮੈਦਾਨ ਵਿਚ ਉਤਰਦੀ ਹੈ ਤਾਂ ਫੇਰ ਵੱਡੇ ਵੱਡੇ ਤਖਤ ਹਿੱਲ ਜਾਂਦੇ ਹਨ, ਇਹ ਸਰਕਾਰ ਤਾਂ ਫੇਰ ਚੀਜ਼ ਹੀ ਕੀ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਮਾਂ ਆਉਣ 'ਤੇ ਇਨ੍ਹਾਂ ਤਸ਼ੱਦਦ ਕਰਨ ਵਾਲਿਆਂ ਤੋਂ ਹਿਸਾਬ ਵੀ ਲਿਆ ਜਾਵੇਗਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਪੁਲਸ ਅਧਿਕਾਰੀਆਂ ਵੱਲੋਂ ਇਹ ਤਸ਼ੱਦਦ ਕੀਤਾ ਗਿਆ ਉਨ੍ਹਾਂ ਦੇ ਖਿਲਾਫ ਤੁਰੰਤ ਐਕਸ਼ਨ ਲਿਆ ਜਾਵੇ ਅਤੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ | ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਪਰ ਹੁਣ ਤਾਨਾਸ਼ਾਹ ਬਣ ਕੇ ਬਹਿ ਗਈ ਹੈ, ਇਸ ਦੇ ਪਿੱਛੇ ਕਾਰਨ ਇਹ ਹੈ ਕਿ ਸੱਤਾ ਦੀ ਚਾਬੀ ਉਨ੍ਹਾਂ ਦਿੱਲੀ ਵਾਲਿਆਂ ਦੇ ਹੱਥ ਵਿਚ ਹੈ, ਜਿਨ੍ਹਾਂ ਨੂੰ ਪੰਜਾਬ ਦਾ ਕੋਈ ਦਰਦ ਨਹੀਂ | ਸਰਕਾਰੀ ਨੌਕਰੀਆਂ ਤੋਂ ਲੈ ਕੇ ਵੱਡੇ ਸਰਕਾਰੀ ਅਹੁਦੇ ਤਾਂ ਸੂਬੇ ਤੋਂ ਬਾਹਰ ਵਾਲਿਆਂ ਨੂੰ ਦਿੱਤੇ ਜਾ ਰਹੇ ਹਨ ਤਾਂ ਫੇਰ ਇਨ੍ਹਾਂ ਸੰਘਰਸ਼ ਕਰ ਰਹੇ ਨੌਜਵਾਨਾ ਦੀ ਕੋਣ ਸੁਣੇਗਾ | ਪ੍ਰੋ ਚੰਦੂਮਾਜਰਾ ਨੇ ਐਲਾਨ ਕੀਤਾ ਜਦੋਂ ਸੰਘਰਸ਼ਸ਼ੀਲ ਨੌਜਵਾਨਾ ਵੱਲੋਂ ਕੋਈ ਪ੍ਰੋਗਰਾਮ ਦਿੱਤਾ ਜਾਵੇਗਾ ਤਾਂ ਉਨ੍ਹਾਂ ਦੀ ਪਾਰਟੀ ਉਸ ਪ੍ਰੋਗਰਾਮ ਵਿਚ ਵਧ ਚੜ ਕੇ ਭਾਗ ਲਵੇਗੀ ਅਤੇ ਅਧਿਕਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਵੇਗੀ | ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ, ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਮੁਲਾਜਮਾਂ ਨੂੰ ਉਨ੍ਹਾਂ ਦਾ ਡੀ.ਏ. ਦੇਣ ਤੋਂ ਸਰਕਾਰ ਮੁੱਕਰ ਹੀ ਗਈ ਹੈ | ਇਸ ਮੌਕੇ ਕਰਨੈਲ ਸਿੰਘ ਪੰਜੋਲੀ ਮੈਂਬਰ ਐੱਸ. ਜੀ.ਪੀ.ਸੀ, ਰਣਧੀਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ, ਰਵਿੰਦਰ ਸਿੰਘ ਵਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ, ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐੱਸ.ਜੀ.ਪੀ.ਸੀ, ਭੁਪਿੰਦਰ ਸਿੰਘ ਸ਼ੇਖੂਪੁਰ, ਐਡ. ਰਵਿੰਦਰ ਸਿੰਘ ਸ਼ਾਹਪੁਰ, ਸੁਖਬੀਰ ਸਿੰਘ ਅਬਲੋਵਾਲ, ਮਹਿੰਦਰਪਾਲ ਸਿੰਘ ਸੋਢੀ,ਸਤਿੰਦਰ ਸਿੰਘ ਸ਼ੱਕੂ ਗਰੋਵਰ, ਗੁਰਵਿੰਦਰ ਸਿੰਘ ਸ਼ਕਤੀਮਾਨ, ਗੁਰਸ਼ਰਨ ਸਿੰਘ ਗਿੱਲ, ਕੁਲਵਿੰਦਰ ਸਿੰਘ ਲਵਲੀ,ਗੁਰਚਰਨ ਸਿੰਘ ਕੌਲੀ, ਲਖਵਿੰਦਰ ਸਿੰਘ ਚੀਮਾ, ਪ੍ਰੀਤਮ ਸਿੰਘ, ਚੰਦਰਭਾਨ ਗਾਬਾ, ਸ਼ਮਸ਼ੇਰ ਸਿੰਘ, ਵਰਿੰਦਰ ਸ਼ਰਮਾ, ਰਛਪਾਲ ਸਿੰਘ, ਹਰਵਿੰਦਰ ਸਿੰਘ , ਭੋਲਾ ਟੌਹੜਾ, ਰਣਧੀਰ ਸਿੰਘ ਨਲੀਨਾ, ਕੁਲਦੀਪ ਸਿੰਘ ਸਮਸਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਰਣਧੀਰ ਸਿੰਘ,ਗੁਰਮੁੱਖ ਸਿੰਘ ਸੁਹਾਗਹੇੜੀ ਅਤੇ ਵੱਡੀ ਗਿਣਤੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਦੇਵੀਗੜ੍ਹ 'ਚ ਕਾਂਗਰਸ ਵਲੋਂ 'ਆਪ' ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਚਲੈਲਾ ਦੇ ਆਗੂਆਂ ਨੇ ਕਾਂਗਰਸ 'ਚ ਕੀਤਾ ਮੁੜ ਵਿਸ਼ਵਾਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।