28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਬਰਸੀ ਦਾ ਪੋਸਟਰ ਕੀਤਾ ਜਾਰੀ

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ 23ਵੀਂ ਬਰਸੀ ਸਮਾਗਮ ਦਾ ਪੋਸਟਰ ਰਿਲੀਜ਼ ਕਰਦੇ ਹੋਏ ਸਿੱਖ ਸੰਗਤਾਂ ਅਤੇ ਪ੍ਰਬੰਧਕ | ਤਸਵੀਰ : ਵਰਿੰਦਰ ਵਰਮਾ <br/> 08-06-2026
ਨਾਭਾ, 7 ਜੂਨ (ਵਰਿੰਦਰ ਵਰਮਾ)-ਨਾਭਾ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ 23ਵੀਂ ਸਲਾਨਾ ਬਰਸੀ ਸਮਾਗਮ ਦੇ ਸਬੰਧ ਵਿੱਚ ਸਿੱਖ ਸੰਗਤਾਂ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਬਾਬਾ ਹਰਦੇਵ ਸਿੰਘ ਨੇ ਦੱਸਿਆ ਕਿ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਦੀ ਅਗਵਾਈ ਹੇਠ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ 23ਵੀਂ ਸਲਾਨਾ ਬਰਸੀ 25, 26 ਅਤੇ 27 ਜੂਨ ਨੂੰ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ | ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਰਸੀ ਸਮਾਗਮ ਦੀਆਂ ਤਿਆਰੀਆਂ ਇੱਕ ਮਹੀਨਾ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅੱਜ ਸਮਾਗਮ ਦਾ ਪੋਸਟਰ ਰਿਲੀਜ਼ ਕਰਕੇ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ | ਬਾਬਾ ਹਰਦੇਵ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਨਤਮਸਤਕ ਹੁੰਦੀਆਂ ਹਨ | ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੌਰਾਨ ਕੀਰਤਨ ਦਰਬਾਰ, ਗੁਰਮਤਿ ਵਿਚਾਰਾਂ, ਗੁਰੂ ਕਾ ਅਤੁੱਟ ਲੰਗਰ ਅਤੇ ਅੰਮਿ੍ਤ ਸੰਚਾਰ ਦੇ ਸਮਾਗਮ ਵੀ ਕਰਵਾਏ ਜਾਣਗੇ | ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਤੇ ਬਾਬਾ ਹਰਦੇਵ ਸਿੰਘ, ਹੈੱਡ ਗ੍ਰੰਥੀ ਬਾਬਾ ਤਰਲੋਚਨ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਜੋਤੀ, ਮਲਕੀਤ ਗਰੁੱਪ ਐਮਡੀ ਚਰਨ ਸਿੰਘ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਖੱਟੜਾ, ਪ੍ਰਧਾਨ ਸੁਰਜੀਤ ਸਿੰਘ, ਸਾਬਕਾ ਸਰਪੰਚ ਭੋਜੋ ਮਾਜਰੀ, ਸੁਖਵਿੰਦਰ ਸਿੰਘ, ਬਾਬਾ ਗੁਰਬੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਉਪਰਾਲੇ ਦੀ ਲੋੜ ਅਗਲੀ ਖ਼ਬਰ ਦੇਵੀਗੜ੍ਹ 'ਚ ਕਾਂਗਰਸ ਵਲੋਂ 'ਆਪ' ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।