05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡੀ.ਸੀ. ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ 'ਤੇ ਦਿੱਤਾ ਜ਼ੋਰ

ਅਜੀਤ ਡੈਸਕ 09-06-2026
ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅਤੇ ਜ਼ਿਲ੍ਹਾ ਪਟਿਆਲਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ 'ਤੇ ਜ਼ੋਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕੇਨਿਜ਼ਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ | ਮੀਟਿੰਗ ਦੌਰਾਨ ਉਨ੍ਹਾਂ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਸੁਚੱਜੀ ਰਣਨੀਤੀ ਅਪਣਾਉਣ ਦੀ ਲੋੜ ਹੈ | ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਖੇਡ ਮੈਦਾਨਾਂ ਵਿਚ ਫੌਜ ਤੇ ਪੁਲਿਸ ਵਿਚ ਭਰਤੀ ਸਬੰਧੀ ਸੂਚਨਾ ਦੇ ਫ਼ਲੈਕਸ ਲਗਾਉਣ ਦੇ ਹੁਕਮ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ | ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ 'ਤੇ ਵੀ ਜ਼ੋਰ ਦਿੱਤਾ | ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇ | ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਹਰ ਸਿੱਖਿਆ ਸੰਸਥਾ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਾ ਹੋਵੇ | ਮੀਟਿੰਗ ਦੌਰਾਨ ਡਰੱਗ ਇੰਸਪੈਕਟਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਮੌਕੇ ਉਨ੍ਹਾਂ ਦੀ ਸਪਲਾਈ ਚੇਨ ਦੀ ਪੂਰੀ ਜਾਂਚ ਕਰਕੇ ਵਿਸਥਾਰਪੂਰਵਕ ਰਿਪੋਰਟ ਕਮੇਟੀ ਅੱਗੇ ਪੇਸ਼ ਕੀਤੀ ਜਾਵੇ | ਓਹਨਾ ਕੈਮਿਸਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਚੈਕਿੰਗ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਡੀ.ਸੀ. ਨੇ ਜ਼ਿਲ੍ਹਾ ਖੇਡ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਮੈਦਾਨਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨੂੰ ਵਧਾਵਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣਗੇ ਤਾਂ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ | ਡਿਪਟੀ ਕਮਿਸ਼ਨਰ ਨੇ ਅੰਤ ਵਿੱਚ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਪਟਿਆਲਾ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਿਲਜੁਲ ਕੇ ਕੰਮ ਕੀਤਾ ਜਾਵੇ | ਇਸ ਮੌਕੇ ਐਸ.ਪੀ. ਵੈਭਵ ਚੌਧਰੀ, ਜਿਲ੍ਹਾ ਹੈਲਥ ਅਫ਼ਸਰ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੋਂ ਇਲਾਵਾ ਡਰੱਗ ਇੰਸਪੈਕਟਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ¢
ਪਿਛਲੀ ਖ਼ਬਰ ਏ.ਡੀ.ਸੀ. ਅਨੁਪਿ੍ਤਾ ਜÏਹਲ ਨੇ ਸੁਣੀਆਂ ਕਿਸਾਨਾਂ ਦੀਆਂ ਮੰਗਾਂ ਅਗਲੀ ਖ਼ਬਰ ਤਰੁਣ ਚੁੱਗ ਨੂੰ ਰਾਜ ਸਭਾ ਮੈਂਬਰ ਬਣਨ 'ਤੇ ਐਡਵੋਕੇਟ ਜਸਮੀਤ ਸਿੰਘ ਵਾਲੀਆ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।