05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਏ.ਡੀ.ਸੀ. ਅਨੁਪਿ੍ਤਾ ਜÏਹਲ ਨੇ ਸੁਣੀਆਂ ਕਿਸਾਨਾਂ ਦੀਆਂ ਮੰਗਾਂ

ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜÏਹਲ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇਕ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 09-06-2026
ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜÏਹਲ ਦੀ ਅਗਵਾਈ ਹੇਠ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਦÏਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਖਾਦਾਂ ਦੀ ਸਪਲਾਈ, ਨਹਿਰੀ ਪਾਣੀ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ, ਚੋਰੀਆਂ ਦੀਆਂ ਘਟਨਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਸੰਬੰਧੀ ਆਪਣੀਆਂ ਮੰਗਾਂ ਪ੍ਰਸ਼ਾਸਨ ਸਾਹਮਣੇ ਰੱਖੀਆਂ¢ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜÏਹਲ ਨੇ ਮੀਟਿੰਗ ਦÏਰਾਨ ਆਗੂਆਂ ਵਲੋਂ ਪੇਸ਼ ਕੀਤੇ ਗਏ ਹਰ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ¢ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹੈ ਅਤੇ ਕਿਸਾਨਾਂ ਸਮੇਤ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ¢ ਏਡੀਸੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ, ਬਿਜਲੀ, ਸਿੰਚਾਈ, ਪੇਂਡੂ ਵਿਕਾਸ ਅਤੇ ਨਗਰ ਨਿਗਮ ਨਾਲ ਸਬੰਧਤ ਮੁੱਦਿਆਂ ਦੀ ਤੁਰੰਤ ਜਾਂਚ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ¢ ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਸਮੱਸਿਆਵਾਂ ਹਨ, ਉਨ੍ਹਾਂ ਦੇ ਹੱਲ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ¢ ਅਨੁਪਿ੍ਤਾ ਜÏਹਲ ਨੇ ਕਿਹਾ ਕਿ ਬਰਸਾਤੀ ਮÏਸਮ ਨੂੰ ਧਿਆਨ ਵਿਚ ਰੱਖਦਿਆਂ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ, ਬਿਜਲੀ ਢਾਂਚੇ ਦੀ ਮਜ਼ਬੂਤੀ ਅਤੇ ਪੇਂਡੂ ਖੇਤਰਾਂ ਵਿਚ ਜਨਤਕ ਸਹੂਲਤਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪਹਿਲਾਂ ਹੀ ਯਤਨਸ਼ੀਲ ਹੈ¢ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ¢ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਵਲੋਂ ਮੁੱਦਿਆਂ ਨੂੰ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਰਵੱਈਆ ਅਪਣਾਉਣ ਦੀ ਸ਼ਲਾਘਾ ਕੀਤੀ¢ ਏ.ਡੀ.ਸੀ. ਨੇ ਭਰੋਸਾ ਦਿੱਤਾ ਕਿ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਹਰ ਸੰਭਵ ਕਦਮ ਚੁੱਕੇਗਾ ਅਤੇ ਸੰਬੰਧਤ ਵਿਭਾਗਾਂ ਰਾਹੀਂ ਮਸਲਿਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ¢ ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਿਸਾਨ ਆਗੂ ਮੌਜੂਦ ਸਨ¢
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡੀ.ਸੀ. ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ 'ਤੇ ਦਿੱਤਾ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।