04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡਿੰਪਲ ਕਤਲ ਮਾਮਲੇ 'ਚ ਲੱਗੇ ਧਰਨੇ 'ਚ ਪਹੁੰਚੇ ਜੈ ਇੰਦਰ ਕੌਰ

ਅਜੀਤ ਡੈਸਕ 09-06-2026
ਪਟਿਆਲਾ, 8 ਜੂਨ (ਅ.ਸ. ਆਹਲੂਵਾਲੀਆ)-ਬੀਤੇ ਦਿਨੀਂ ਮੋਹਾਲੀ ਵਿਖੇ ਪਟਿਆਲਾ ਦੀ ਰਹਿਣ ਵਾਲੀ ਲੜਕੀ ਡਿੰਪਲ ਦੇ ਦਫ਼ਤਰ 'ਚ ਵੜ ਕੇ ਚਾਕੂਆਂ ਨਾਲ ਕੀਤੇ ਗਏ ਕਤਲ ਦੇ ਵਿਰੋਧ 'ਚ ਪਟਿਆਲਾ ਦੇ ਤੋਪਖ਼ਾਨਾ ਮੋੜ ਵਿਖੇ ਜੀ ਨਗਰ ਸਮਾਜ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ | ਇਸੇ ਕੜੀ ਵਿਚ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਪਹੁੰਚੇ | ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਨਸਾਫ਼ ਦੀ ਇਸ ਲੜਾਈ ਵਿਚ ਉਹ ਮੋਢੇ ਨਾਲ ਮੋਢਾ ਜੋੜ ਕੇ ਹਰ ਸੰਘਰਸ਼ ਵਿਚ ਡਟ ਕੇ ਸਾਥ ਦੇਣਗੇ | ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ 'ਆਪ' ਸਰਕਾਰ ਨੂੰ ਘੇਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਲੁਧਿਆਣਾ ਵਿਖੇ ਬੀਤੇ ਦਿਨੀਂ ਕਈ ਲੜਕੀਆਂ ਲਾਪਤਾ ਹੋਈਆਂ ਹਨ ਪਰ ਪ੍ਰਸ਼ਾਸਨ ਵਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ |
ਪਿਛਲੀ ਖ਼ਬਰ ਬੇਰੁਜ਼ਗਾਰ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਨ ਨਾਲ ਸਰਕਾਰ ਦਾ ਤਾਨਾਸ਼ਾਹ ਰਵੱਈਆ ਸਾਹਮਣੇ ਆਇਆ- ਕੁਲਵਿੰਦਰ ਸਿੰਘ ਲਵਲੀ ਅਗਲੀ ਖ਼ਬਰ ਰਾਜਵਿੰਦਰ ਕੌਰ ਖਰੌੜ ਜ਼ਿਲ੍ਹਾ ਦਿਹਾਤੀ ਉਪ ਪ੍ਰਧਾਨ ਮਹਿਲਾ ਵਿੰਗ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।