04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਾਬਕਾ ਕੌਂਸਲਰ ਹਿਤੇਸ਼ ਖੱਟਰ ਨੇ ਭਰਵਾਏ ਮਹਿਲਾਵਾਂ ਦੇ ਸਰਕਾਰੀ ਸਕੀਮਾਂ ਦੇ ਫਾਰਮ

ਅਜੀਤ ਡੈਸਕ 09-06-2026
ਨਾਭਾ, 8 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣਾ ਵਾਅਦਾ ਪੂਰਾ ਕਰਦੇ ਹੋਏ 1 ਜੁਲਾਈ ਤੋਂ ਪੰਜਾਬ ਦੀਆਂ ਜਨਰਲ ਮਹਿਲਾਵਾਂ ਨੂੰ 1000 ਅਤੇ ਐਸ.ਸੀ.,ਬੀ.ਸੀ. ਭਾਈਚਾਰੇ ਦੀਆਂ ਮਹਿਲਾਵਾਂ ਨੂੰ 1500 ਉਨ੍ਹਾਂ ਦੇ ਖਾਤੇ 'ਚ ਪਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ | ਜਿਸ ਤਹਿਤ ਪੰਜਾਬ ਵਿਚ ਮਹਿਲਾਵਾਂ ਵਲੋਂ ਫਾਰਮ ਭਰੇ ਜਾ ਰਹੇ ਹਨ | ਇਸੇ ਤਹਿਤ ਅੱਜ ਸਥਾਨਕ ਵਾਰਡ ਨੰਬਰ 7 ਵਿਚ ਸਾਬਕਾ ਕੌਂਸਲਰ ਹਿਤੇਸ਼ ਖੱਟਰ ਵਲੋਂ ਮਹਿਲਾਵਾਂ ਦੇ ਫਾਰਮ ਭਰਵਾਏ ਗਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਹਿਤੇਸ਼ ਖੱਟਰ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ 'ਚ ਨਾਭਾ ਹਲਕੇ ਦਾ ਜੰਗੀ ਪੱਧਰ 'ਤੇ ਰਿਕਾਰਡ ਤੋੜ ਚੌਹ ਪੱਖੀ ਵਿਕਾਸ ਹੋਇਆ ਹੈ, ਜੋ ਕਿ ਅੱਜ ਤੱਕ ਕਿਸੇ ਵੀ ਸਰਕਾਰ ਵਲੋਂ ਨਹੀਂ ਕਰਵਾਇਆ ਗਿਆ | ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਫਿਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ ਕਿਉਂ ਜੋ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪੰਜਾਬ ਅਸੀਂ ਪੂਰੀ ਤਰ੍ਹਾਂ ਖ਼ੁਸ਼ ਹਨ | ਇਸ ਮੌਕੇ ਅਮਨ ਗਰਗ ਅਤੇ ਸਰੋਜ ਰਾਣੀ ਆਦਿ ਪਾਰਟੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਲਾਈਨਮੈਨਾਂ 'ਤੇ ਲਾਠੀਚਾਰਜ ਲੋਕਤੰਤਰ 'ਤੇ ਹਮਲਾ, ਦੋਸ਼ੀ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਡਕੌਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।