04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅਜੀਤ ਡੈਸਕ 09-06-2026
ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਪਸਿਆਣਾ ਤੋਂ ਸਾਬਕਾ ਸਰਪੰਚ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ (ਪਟਿਆਲਾ ਦਿਹਾਤੀ) ਅਜਮੇਰ ਸਿੰਘ ਅਤੇ ਪਿੰਡ ਕਰਹਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਰਕਲ ਕਰਹਾਲੀ ਗੁਰਤੇਜ ਸਿੰਘ ਘੁਮਾਣ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਇਸ ਮੌਕੇ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਮੇਰ ਸਿੰਘ ਅਤੇ ਗੁਰਤੇਜ ਸਿੰਘ ਘੁਮਾਣ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਜ਼ਿਲ੍ਹਾ ਪਟਿਆਲਾ ਦਿਹਾਤੀ ਅਤੇ ਕਰਹਾਲੀ ਸਰਕਲ ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਕਾਰਨ ਪਾਰਟੀ ਨੂੰ ਹਰ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ |
ਪਿਛਲੀ ਖ਼ਬਰ 'ਆਪ' ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਸਾਬਕਾ ਕੌਂਸਲਰ ਹਿਤੇਸ਼ ਖੱਟਰ ਨੇ ਭਰਵਾਏ ਮਹਿਲਾਵਾਂ ਦੇ ਸਰਕਾਰੀ ਸਕੀਮਾਂ ਦੇ ਫਾਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।