04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

'ਆਪ' ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ

ਅਜੀਤ ਡੈਸਕ 09-06-2026
ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਸੰਬੰਧੀ ਮੋਨਿਕਾ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਟੇਟ ਆਬਜ਼ਰਵਰ ਗਾਇਤਰੀ ਬਿਸ਼ਨੋਈ, ਪੰਜਾਬ ਪ੍ਰਧਾਨ ਅਮਨਦੀਪ ਕੌਰ ਅਰੋੜਾ, ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਮੋਨਿਕਾ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ | ਮੋਨਿਕਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਹੈ ਅਤੇ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ
ਪਿਛਲੀ ਖ਼ਬਰ ਪਿੰਡ ਗੱਜੂਮਾਜਰਾ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।