ਬਾਗੜੀਆ ਦੇ ਨੌਜਵਾਨ 'ਤੇ ਕੀਤਾ ਹਮਲਾ, 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
10-06-2026
ਪਟਿਆਲਾ, 9 ਜੂਨ (ਮਨਦੀਪ ਸਿੰਘ ਖਰੌੜ)-ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਾਗੜੀਆ ਦੇ ਨੌਜਵਾਨ ਦੀ ਸਰਹੰਦ 'ਤੇ ਬਾਰਨ ਲਾਗੇ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਖ਼ਿਲਾਫ਼ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸੁਖਵਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਪਿੰਡ ਬਾਗੜੀਆ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈਕੇ ਦੋ ਧਿਰਾਂ ਦੀ ਬਹਿਸ ਹੋਈ ਸੀ | ਜਿਸ ਦੇ ਚਲਦਿਆਂ ਦਿਲਬਾਗ ਸਿੰਘ, ਨੋਨਾ ਸਿੰਘ, ਹਰਪਿੰਦਰ ਸਿੰਘ ਅਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਪਿੰਡ ਬਾਰਨ ਲਾਗੇ ਜਾਨੋ ਮਾਰਨ ਦੀ ਨੀਯਤ ਨਾਲ ਘੇਰ ਉਸ ਦੀ ਲੋਹੇ ਦੀ ਰਾਡ ਅਤੇ ਬੇਸਬਾਲ ਨਾਲ ਕੁੱਟਮਾਰ ਕੀਤੀ | ਇਸ ਦੌਰਾਨ ਮੁਲਜ਼ਮ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਕੇ ਫ਼ਰਾਰ ਹੋ ਗਏ | ਜਿਸ ਅਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |