ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ
ਅਜੀਤ ਡੈਸਕ
10-06-2026
ਜ਼ਿਲ੍ਹੇ 'ਚ ਰੋਸ ਧਰਨੇ ਤੇ ਰੈਲੀਆਂ ਕਰਨ 'ਤੇ ਪਾਬੰਦੀ
ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ |
ਜ਼ਿਲ੍ਹੇ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜਨ 'ਤੇ ਪਾਬੰਦੀ ਜਾਰੀ
ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾ ਅਤੇ ਸ਼ਹਿਰਾਂ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜਨ 'ਤੇ ਪਾਬੰਦੀ ਲਗਾਈ ਹੈ | ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤਕ ਲਾਗੂ ਰਹਿਣਗੇ |
ਭਾਖੜਾ ਅਤੇ ਹੋਰ ਵੱਡੀਆਂ ਛੋਟੀਆਂ ਨਹਿਰਾਂ ਵਿਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪਿ੍ਤਾ ਜੌਹਲ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਦੀ ਹੱਦ ਅੰਦਰ ਵੱਖ-ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ ਨਹਿਰਾਂ ਵਿਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਨਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ | ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤੱਕ ਲਾਗੂ ਰਹਿਣਗੇ |