04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬੀ 'ਵਰਸਿਟੀ ਸਾਹਮਣੇ ਟੁੱਟੀ ਸੜਕ ਤੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਅਜੀਤ ਡੈਸਕ 10-06-2026
ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇੜੇ ਮਹਿਤਾ ਪੈਟਰੋਲ ਪੰਪ ਕੋਲ ਸੜਕ ਦੀ ਖ਼ਰਾਬ ਹਾਲਤ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਨੂੰ ਮੰਗ ਪੱਤਰ ਸੌਂਪਿਆ ਗਿਆ | ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਉਕਤ ਸੜਕ ਕਾਫ਼ੀ ਸਮੇਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਸੀਆਂ ਨੇ ਕਿਹਾ ਕਿ ਬਰਸਾਤ ਅਤੇ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਸੜਕ ਉੱਪਰ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਇਹ ਰਸਤਾ ਪੰਜਾਬੀ ਯੂਨੀਵਰਸਿਟੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਜੋੜਦਾ ਹੈ, ਇਸ ਲਈ ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਇਸ ਦਾ ਇਸਤੇਮਾਲ ਕਰਦੇ ਹਨ | ਮੰਗ ਪੱਤਰ ਰਾਹੀਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ | ਨਿਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਾ ਪੈ ਸਕਦਾ ਹੈ |
ਪਿਛਲੀ ਖ਼ਬਰ ਰਤਨ ਨਗਰ ਮੰਡਲ ਦੀ ਮੀਟਿੰਗ ਅਤੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਜ਼ਮੀਨੀ ਪਾਣੀ ਦੀ ਬੱਚਤ ਲਈ ਜ਼ਿਮੀਂਦਾਰ ਭਰਾ ਝੋਨੇ ਦੀ ਬਜਾਈ 30 ਜੂਨ ਤੋਂ ਸ਼ੁਰੂ ਕਰਨ-ਸ੍ਰੀ ਗੁਰੂ ਨਾਨਕ ਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।