04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰਤਨ ਨਗਰ ਮੰਡਲ ਦੀ ਮੀਟਿੰਗ ਅਤੇ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 10-06-2026
ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਤਿ੍ਪੜੀ ਬਲਾਕ ਅਧੀਨ ਰਤਨ ਨਗਰ ਮੰਡਲ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ | ਇਸ ਮੌਕੇ ਰਤਨ ਨਗਰ ਮੰਡਲ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ | ਸਮਾਗਮ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਵਰਕਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਰਤਨ ਨਗਰ ਮੰਡਲ ਦੇ ਦਫ਼ਤਰ ਦੀ ਸ਼ੁਰੂਆਤ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ | ਇਸ ਮੌਕੇ ਤਿ੍ਪੜੀ ਬਲਾਕ ਪ੍ਰਧਾਨ ਐਡਵੋਕੇਟ ਹਰਵਿੰਦਰ ਸ਼ੁਕਲਾ, ਰਤਨ ਨਗਰ ਮੰਡਲ ਪ੍ਰਧਾਨ ਸਦਾ ਰਾਮ, ਸੰਜੀਵ ਸ਼ਰਮਾ ਬਾਤਿਸ਼, ਹਰਮਿੰਦਰ ਪਾਲ ਸ਼ਰਮਾ, ਰਣਵੀਰ ਸਿੰਘ, ਪਵਨ ਸ਼ਰਮਾ, ਜੋਗਾ ਸਿੰਘ ਪਵਾਰ, ਰਜਿੰਦਰ ਕੁਮਾਰ ਭੱਲਾ, ਰੂਬੀ ਅਤੇ ਧਰਮਿੰਦਰ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ | ਸਮਾਗਮ ਦੌਰਾਨ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਪਟਿਆਲਾ ਦਿਹਾਤੀ ਖੇਤਰ 'ਚ ਹੋਰ ਮਜ਼ਬੂਤੀ ਮਿਲੇਗੀ | ਮੀਟਿੰਗ ਦੇ ਅੰਤ 'ਚ ਸਾਰੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਲਈ ਲਗਾਤਾਰ ਕੰਮ ਕਰਨ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਡੀ. ਸੀ. ਡਬਲਿਊ. ਪੁਲ 'ਤੇ ਦੋ ਗੱਡੀਆਂ ਟਕਰਾਈਆਂ, ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਸਾਹਮਣੇ ਟੁੱਟੀ ਸੜਕ ਤੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।