ਪਟਿਆਲਾ, 9 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਨਵ-ਨਿਯੁਕਤ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਬਣਨ ਤੋਂ ਬਾਅਦ ਦਿੱਲੀ ਵਿਖੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਨ ਤੋਂ ਬਾਅਦ ਪੰਜਾਬ 'ਚ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰਨ ਦਾ ਦੌਰ ਆਰੰਭ ਕਰ ਦਿੱਤਾ ਹੈ | ਉਨ੍ਹਾਂ ਆਪਣੇ ਸਮੂਹ ਸਾਥੀਆਂ ਤੇ ਆਗੂਆਂ ਅਤੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਕੇ ਭਾਜਪਾ ਦਾ ਨਿਸ਼ਾਨ ਕਮਲ ਦਾ ਫ਼ੁਲ ਘਰ-ਘਰ ਦਾ ਸ਼ਿੰਗਾਰ ਬਣਾਉਣ ਲਈ ਪ੍ਰੇਰਿਤ ਕੀਤਾ | ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਡੂੰਘੀ ਵਿਚਾਰ ਚਰਚਾ ਹੋਈ ਜਿਸ ਨੰੂ ਭਾਜਪਾ ਦੇ ਸੂਬਾਈ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਸਾਬਕਾ ਚੇਅਰਮੈਨ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਪੰਜਾਬ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝਾ ਕੀਤਾ | ਹਰਪਾਲਪੁਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬਹੁਤ ਨੇੜੇ ਹੈ ਇਸ ਕਰਕੇ ਬਹੁਤ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣੇਗੀ ਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਇਆ ਜਾਵੇਗਾ |