03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੌਂਸਲਰ ਗੁਰਸੇਵਕ ਸਿੰਘ ਗੋਲੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਕੌਂਸਲਰ ਗੁਰਸੇਵਕ ਸਿੰਘ ਗੋਲੂ ਜਿੱਤ ਪ੍ਰਾਪਤ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਦਾ ਦਿ੍ਸ਼ | ਤਸਵੀਰ : ਵਰਿੰਦਰ ਵਰਮਾ <br/> 10-06-2026
ਨਾਭਾ, 9 ਜੂਨ (ਵਰਿੰਦਰ ਵਰਮਾ)-ਹਲਕਾ ਨਾਭਾ ਦੇ ਵਾਰਡ ਨੰਬਰ 2 ਤੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਿਸ਼ਾਨ ਤੇ ਚੋਣ ਲੜ ਕੇ ਜਿੱਤ ਪ੍ਰਾਪਤ ਕਰਨ ਉਪਰੰਤ ਉਹਨਾਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਅਸ਼ੀਰਵਾਦ ਲਿਆ | ਮੁਲਾਕਾਤ ਦੌਰਾਨ ਚੋਣ ਪਾਰਟੀ ਦੀ ਕਾਰਗੁਜ਼ਾਰੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜੇਤੂ ਉਮੀਦਵਾਰ ਗੁਰਸੇਵਕ ਸਿੰਘ ਗੋਲੂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਵਧਾਈ ਦਿੰਦਿਆਂ ਕਿਹਾ ਕਿ 1144 ਦੇ ਵੱਡੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਿੱਤਾਂ ਅਤੇ ਪਾਰਟੀ ਦੀਆਂ ਨੀਤੀਆਂ ਲਈ ਡਟ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ | ਗੁਰਸੇਵਕ ਸਿੰਘ ਗੋਲੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪੰਜਾਬ ਭਰ ਵਿੱਚ ਜਿੱਥੇ ਵੀ ਪਾਰਟੀ ਡਿਊਟੀ ਲਗਾਉਣਗੇ ਉੱਥੇ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ | ਉਹਨਾਂ ਦਾਅਵਾ ਕੀਤਾ ਕਿ ਸ਼ਹਿਰ ਦੇ ਵਿਕਾਸ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਲੋਕ ਫ਼ੈਸਲਾ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹਲਕਾ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਮੁੱਖ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਸੂਬਾ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਇਸ ਪਾਰਟੀ ਨੂੰ ਨਕਾਰ ਦੇਣਗੇ |
ਪਿਛਲੀ ਖ਼ਬਰ ਅਦਾਲਤ ਵਲੋਂ ਰੋਕ ਦੇ ਬਾਵਜੂਦ ਸਿਆਸੀ ਸ਼ਹਿ 'ਤੇ ਉਲੰਘਣਾ ਦਾ ਦੋਸ਼ ਅਗਲੀ ਖ਼ਬਰ ਵਣ ਵਿਭਾਗ ਨਾਭਾ ਵਲੋਂ ਲਗਾਏ ਗਏ ਹਵਾਦਾਰ ਤੇ ਫਲਦਾਰ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।