ਦੇਵੀਗੜ੍ਹ, 9 ਜੂਨ (ਰਾਜਿੰਦਰ ਸਿੰਘ ਮÏਜੀ)-'ਵਾਰਿਸ ਪੰਜਾਬ' ਜਥੇਬੰਦੀ ਦੇ ਸੂਬਾ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦੇ ਹਲਕਾ ਸਨÏਰ ਵਿਖੇ ਪਹੁੰਚਣ 'ਤੇ ਜਥੇਬੰਦੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ¢ ਇਹ ਸਮਾਗਮ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀੰਗਣ ਦੀ ਵਿਸ਼ੇਸ਼ ਅਗਵਾਈ ਹੇਠ ਉਲੀਕਿਆ ਗਿਆ ਸੀ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰÏਲੀ ਅਤੇ ਇਲਾਕੇ ਦੇ ਨÏਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਬਾਅਦ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ 'ਵਾਰਿਸ ਪੰਜਾਬ' ਜਥੇਬੰਦੀ ਪੰਜਾਬ ਦੇ ਹੱਕਾਂ ਅਤੇ ਨÏਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਅੱਜ ਦੇ ਦÏਰ ਵਿਚ ਨੌਜਵਾਨਾਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦੀ ਲੋੜ ਹੈ¢ ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਜਥੇਬੰਦੀ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਨਾ ਹੈ ਤਾਂ ਜੋ ਸਮਾਜਿਕ ਬੁਰਾਈਆਂ ਵਿਰੁੱਧ ਇੱਕ ਲਾਮਬੰਦ ਆਵਾਜ਼ ਉਠਾਈ ਜਾ ਸਕੇ | ਉਨ੍ਹਾਂ ਭੁਪਿੰਦਰ ਸਿੰਘ ਮਸੀੰਗਣ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਕੀਤੇ ਗਏ ਪ੍ਰਬੰਧਾਂ ਅਤੇ ਸਵਾਗਤ ਦੀ ਭਰਪੂਰ ਸ਼ਲਾਘਾ ਕੀਤੀ¢ ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ ਨੇ ਕਿਹਾ ਕਿ ਸੁਖਦੇਵ ਸਿੰਘ ਕਾਦੀਆਂ ਦੀ ਅਗਵਾਈ ਵਿੱਚ ਨÏਜਵਾਨਾਂ ਵਿੱਚ ਨਵੀਂ ਉਰਜਾ ਦਾ ਸੰਚਾਰ ਹੋਇਆ ਹੈ¢ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਸਨÏਰ ਹਲਕੇ ਦੇ ਨÏਜਵਾਨ ਜਥੇਬੰਦੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਗੇ¢ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਵਿੱਚ ਜਥੇਬੰਦੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਨÏਜਵਾਨਾਂ ਨੂੰ ਜਥੇਬੰਦੀ ਨਾਲ ਜੋੜ ਕੇ ਪੰਜਾਬ ਦੀ ਸੇਵਾ ਲਈ ਪ੍ਰੇਰਿਤ ਕੀਤਾ ਜਾ ਸਕੇ¢ ਸੁਖਦੇਵ ਸਿੰਘ ਕਾਦੀਆਂ ਦੇ ਪਹੁੰਚਣ 'ਤੇ ਫੁੱਲਾਂ ਦੇ ਹਾਰ ਪਾ ਕੇ ਅਤੇ ਨਾਅਰੇਬਾਜ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ¢ ਇਸ ਦÏਰਾਨ ਇਲਾਕੇ ਭਰ ਦੇ ਵਰਕਰਾਂ ਨੇ ਜਥੇਬੰਦੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ¢ ਇਸ ਮÏਕੇ ਜਥੇਬੰਦੀ ਦੇ ਹੋਰ ਵੀ ਕਈ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਜਥੇਬੰਦੀ ਦੀਆਂ ਅਗਲੀਆਂ ਨੀਤੀਆਂ 'ਤੇ ਚਰਚਾ ਕੀਤੀ¢ਇਸ ਮੌਕੇ ਜਤਿੰਦਰ ਸਿੰਘ ਰਾਜੂ, ਗੁਰਪ੍ਰੀਤ ਸਿੰਘ ਬਾਰਨ, ਨਿਸ਼ਾਨ ਸਿੰਘ ਸਿੱਧੂ, ਮਨਜੀਤ ਸਿੰਘ ਖਾਲਸਾ, ਮੱਖਣ ਸਿੰਘ ਸਹÏਲੀ, ਵਰਿੰਦਰ ਸਿੰਘ ਖਾਲਸਾ, ਚਰਨਜੀਤ ਸਿੰਘ ਮਸੀੰਗਣ, ਯਾਦਵਿੰਦਰ ਸਿੰਘ ਰਾਜਪੁਰਾ, ਗੁਰਮੋਹਨ ਸਿੰਘ ਮੰਡÏਲੀ ਅਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ¢