02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ 1.89 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ

ਅਜੀਤ ਡੈਸਕ 10-06-2026
ਸਮਾਣਾ, 9 ਜੂਨ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਦਿੰਦਿਆਂ ਹਲਕੇ ਵਿਚ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਬਰਸਟ ਨੇ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 3.70 ਕਿੱਲੋਮੀਟਰ ਲੰਬੀ ਸਮਾਣਾ-ਚੀਕਾ ਰੋਡ ਤੋਂ ਧਨੇਠਾ ਤੱਕ ਦੀ ਰੋਡ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਅਤੇ ਇਹ ਸੜਕ ਕਰੀਬ 1.89 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ | ਇਸ ਮੌਕੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਅਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਵਲੋਂ ਇਸ ਸੜਕ ਨੂੰ ਬਣਵਾਉਣ ਲਈ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੰੂ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ | ਇਸ ਸੜਕ ਦੇ ਬਣਨ ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ, ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਰੱਖਿਅਤ ਅਤੇ ਸੁਗਮ ਬਣੇਗੀ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਪਰ ਮੌਜੂਦਾ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਹਰ ਖੇਤਰ ਵਿਚ ਵਿਕਾਸ ਕਰ ਰਹੀ ਹੈ | ਪਿਛਲੀਆਂ ਸਰਕਾਰਾਂ ਵਲੋਂ ਸੂਬੇ ਦੀਆਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਰਕੇ ਲੋਕਾਂ ਨੂੰ ਖ਼ਰਾਬ ਸੜਕਾਂ ਕਰਕੇ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸੜਕਾਂ ਮੁਹੱਈਆ ਕਰਵਾਉਣ ਲਈ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਲਕਾ ਸਮਾਣਾ ਦੀਆਂ ਸੜਕਾਂ ਦੇ ਨਿਰਮਾਣ ਅਤੇ ਵਿਕਾਸ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਮਨਜੀਤ ਸਿੰਘ ਸਰਪੰਚ ਗੜ੍ਹੀ ਸਾਹਿਬ, ਪਲਵਿੰਦਰ ਸਿੰਘ ਸਰਪੰਚ ਵੜੈਚਾ ਪੱਤੀ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ, ਗਿੰਨੀ ਖੰਗੂੜਾ, ਜੈਂਕੀ ਮਹਿਰਾ, ਟੋਨੀ ਚੋਪੜਾ ਪ੍ਰਧਾਨ ਫ਼ੋਟੋਗਰਾਫੀ ਐਸੋਸੀਏਸ਼ਨ ਸਮਾਣਾ, ਖੁਸ਼ਵਿਰਕ ਸਿੰਘ, ਤਰਲੋਕ ਸਿੰਘ, ਹਰਪਾਲ ਸਿੰਘ ਪਟਵਾਰੀ, ਗੁਰਮੁਖ ਸਿੰਘ, ਜੁਗਿੰਦਰ ਸਿੰਘ, ਹਰਪਿੰਦਰ ਸਿੰਘ, ਹਰਿੰਦਰਪਾਲ ਸਿੰਘ, ਜੁਗਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਪੰਕਜ ਮਹਿਰਾ ਐਸ.ਡੀ.ਓ., ਕਮਲਦੀਪ ਨੰਬਰਦਾਰ ਕਮਾਸਪੁਰ, ਜਸਪਾਲ ਸਿੰਘ ਬੀਬੀਪੁਰ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੌਹਰੀ, ਚਰਨਜੀਤ ਸਿੰਘ ਮਹਿਮਦਪੁਰ, ਬਲਵਿੰਦਰ ਸਿੰਘ ਵੜੈਚ, ਦਰਬਾਰਾ ਸਿੰਘ ਡਰੌਲੀ, ਬਿੰਦਰ ਨਾਗਰ, ਹਰਭਿੰਦਰ ਸਿੰਘ ਰਾਠੀ, ਗੁਰਪਿਆਰ ਸਿੰਘ ਨਵਾਗਾਓ, ਬਲਵਿੰਦਰ ਸਿੰਘ ਪਹਾੜਪੁਰ, ਡਾ. ਹਰਮੇਸ਼, ਤਰਸੇਮ ਲਾਲ ਸੱਸਾ ਗੁੱਜਰਾਂ, ਹੈਪੀ ਕਮਾਸਪੁਰ, ਸ਼ਿੰਗਾਰਾ ਸਿੰਘ ਦੁੱਲੜ, ਦੀਪਕ ਗਰਗ, ਹੰਸ ਰਾਜ ਨੰਬਰਦਾਰ ਗਾਜੀਸਲਾਰ ਸਮੇਤ ਸਮੂਹ ਇਲਾਕਾ ਵਾਸੀ ਮੌਜੂਦ ਰਹੇ |
ਪਿਛਲੀ ਖ਼ਬਰ ਹਲਕਾ ਇੰਚਾਰਜ ਹਡਾਣਾ ਵਲੋਂ ਭੁੱਨਰਹੇੜੀ ਵਿਖੇ ਗਰੀਬਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਅਗਲੀ ਖ਼ਬਰ ਲਾਈਨਮੈਨ ਨੌਜਵਾਨਾਂ 'ਤੇ ਪੁਲਿਸ ਤਸ਼ੱਦਦ ਨਿੰਦਣਯੋਗ-ਸੁਖਦੇਵ ਸਿੰਘ ਕਾਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।