ਬਨੂੜ, 10 ਜੂਨ (ਭੁਪਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਰੋਜ਼ਾਨਾ ਡੀਜ਼ਲ, ਪੈਟਰੋਲ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਚ ਕੀਤੇ ਜਾ ਰਹੇ ਵਾਧੇ ਵਿਰੁੱਧ ਕਾਂਗਰਸ ਪਾਰਟੀ ਨੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ ਹੇਠ ਮਾਈ ਬੰਨੋ ਮੰਦਿਰ ਚੌਕ ਵਿਚ ਖਾਲੀ ਸਿਲੰਡਰ ਖੜਕਾਂ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਪੁੱਤਰ ਨੌਜਵਾਨ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ, ਜਗਤਾਰ ਸਿੰਘ ਕੰਬੋਜ ਸਾਬਕਾ ਪ੍ਰਧਾਨ ਨਗਰ ਕੌਂਸਲ ਬਨੂੜ, ਪ੍ਰੀਤੀ ਵਾਲੀਆ, ਸਾਧੂ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ ਕਰਾਲਾ, ਨੈਬ ਸਿੰਘ ਮਨੌਲੀ ਸੂਰਤ, ਕੁਲਵਿੰਦਰ ਸਿੰਘ ਭੋਲਾ, ਪ੍ਰਤੀਇਦੰਰ ਸਿੰਘ ਢੀਂਡਸਾ, ਹਰਪ੍ਰੀਤ ਸਿੰਘ ਸੋਨਿਕ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਅੱਛੇ ਦਿਨ ਲਿਆਉਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਆ ਕੇ ਰੋਜਾਨਾ ਡੀਜ਼ਲ ਪੈਟਰੋਲ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀ ਹੈ | ਜਿਸ ਕਾਰਨ ਦੇਸ਼ ਦੀ ਜਨਤਾ ਹਾਲੋ ਬੇਹਾਲ ਹੋਈ ਪਈ ਹੈ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀ ਕੀਮਤ ਘਟਣ ਦੇ ਬਾਵਜੂਦ ਪਿਛਲੇ ਇੱਕ ਮਹੀਨੇ ਵਿਚ ਚਾਰ ਵਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ ਅਤੇ ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਕਰਕੇ ਆਮ ਲੋਕਾਂ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ | ਕਾਂਗਰਸੀ ਆਗੂਆਂ ਨੇ ਇਸ ਮੌਕੇ ਖਾਲੀ ਸਿਲੰਡਰ ਖੜਕਾ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਦੇਸ਼ ਵਾਸੀ ਕੇਂਦਰ ਦੀ ਮੋਦੀ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਰਪੋਰੇਟ ਘਰਾਣਿਆਂ ਤੋਂ ਹੇਠ ਆ ਕੇ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਲੋਕ ਵਿਰੋਧੀ ਸਰਕਾਰ ਤੋਂ ਛੁਟਕਾਰਾ ਮਿਲ ਸਕੇ | ਇਸ ਮੌਕੇ ਮਲਕੀਤ ਸਿੰਘ ਉੱਪਲਹੇੜੀ, ਮਨੀਸ਼ ਕਟਾਰੀਆ,ਹਰਵਿੰਦਰ ਸਿੰਘ ਬਿੱਲਾ, ਸਿਕੰਦਰ ਸਿੰਘ ਬਨੂੜ, ਮੋਹਨ ਸਿੰਘ ਫ਼ੌਜੀ, ਲਛਮਣ ਸਿੰਘ ਚੰਗੇਰਾ, ਲੱਖੀ ਭੰਗੂ, ਸੱਤਾ ਸੂਰਜਗੜ੍ਹ, ਜੋਤੀ ਸੰਧੂ, ਦੀਦਾਰ ਸਿੰਘ, ਰਕੇਸ਼ ਕੇਸੀ, ਅਮਰੀਕ ਸਿੰਘ ਚੰਗੇਰਾ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਂਗਰਸੀ ਹਾਜ਼ਰ ਸਨ |