11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸਾਬਕਾ ਸਰਪੰਚ ਅਕਾਲੀ ਦਲ ਛੱਡ ਕੇ 'ਆਪ' 'ਚ ਹੋਈ ਸ਼ਾਮਿਲ

ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਮੈਣ ਤੋਂ ਸਾਬਕਾ ਸਰਪੰਚ ਬੀਬੀ ਜਸਵਿੰਦਰ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਦੇ ਪੁੱਤਰ ਗੁਰਜੀਤ ਸਿੰਘ ਵੀ ਨਾਲ ਮੌਜੂਦ ਸਨ | ਚਰਨਜੀਤ ਸਿੰਘ ਧਾਲੀਵਾਲ ਨੇ ਰੱਖੜਾ ਟੈਕਨਾਲੋਜੀ, ਪਟਿਆਲਾ ਵਿਖੇ ਬੀਬੀ ਜਸਵਿੰਦਰ ਕੌਰ ਅਤੇ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ 'ਆਪ' ਪਰਿਵਾਰ 'ਚ ਸ਼ਾਮਲ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਹਲਕਾ ਸਮਾਣਾ 'ਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂਆਂ ਦਾ ਲਗਾਤਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਾ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਦੀ ਵਧਦੀ ਹਰਮਨ ਪਿਆਰਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਨੂੰ ਸਿਰਫ਼ ਆਪਣਾ ਸਿਆਸੀ ਹਲਕਾ ਨਹੀਂ, ਸਗੋਂ ਆਪਣਾ ਪਰਿਵਾਰ ਸਮਝ ਕੇ ਲੋਕਾਂ ਦੀ ਸੇਵਾ ਕੀਤੀ ਹੈ, ਜਿਸ ਕਾਰਨ ਸਮਾਣਾ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ, ਸਤਿਕਾਰ ਅਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬੀਬੀ ਜਸਵਿੰਦਰ ਕੌਰ ਦਾ ਪਾਰਟੀ ਵਿਚ ਸ਼ਾਮਲ ਹੋਣ ਨਾਲ ਹਲਕਾ ਸਮਾਣਾ 'ਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ |
ਪਿਛਲੀ ਖ਼ਬਰ ਸ੍ਰੀ ਦੁਰਗਾ ਨਵ ਗ੍ਰਹਿ ਮੰਦਰ ਵਲੋਂ ਮਨਾਇਆ 20ਵਾਂ ਸਥਾਪਨਾ ਦਿਵਸ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਹਾਈਕਿੰਗ-ਟ੍ਰੈਕਿੰਗ ਕੈਂਪ 'ਚ ਦਿਖਾਇਆ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।