11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਦੁਆਰਾ ਕਮੇਟੀ ਵਲੋਂ ਲਾਏ ਗਏ ਗੁਰਮਤਿ ਇਤਿਹਾਸ ਦੇ ਲਿਖਤੀ ਮੁਕਾਬਲੇ 'ਚ ਬੱਚਿਆਂ ਨੇ ਵਿਖਾਇਆ ਭਾਰੀ ਉਤਸ਼ਾਹ

ਅਜੀਤ ਡੈਸਕ 11-06-2026
ਰਾਜਪੁਰਾ, 10 ਜੂਨ (ਰਣਜੀਤ ਸਿੰਘ)-ਇਥੋਂ ਦੇ ਫੋਕਲ ਪੁਆਇੰਟ ਗੁਰਦਵਾਰਾ ਜੋਤਿ ਸਰੂਪ ਸਾਹਿਬ ਵਿਖੇ ਗੁਰਦਵਾਰਾ ਕਮੇਟੀ ਵਲੋਂ ਹਲਕੇ ਦੇ ਛੋਟੇ-ਛੋਟੇ ਬੱਚਿਆਂ ਦਾ ਗੁਰਮਤਿ ਫੁਲਵਾੜੀ ਦੇ ਨਾਮ ਹੇਠ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਵੱਖ-ਵੱਖ ਉਮਰ ਦੇ ਸੌ ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਸ ਪ੍ਰੀਖਿਆ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜੀਵਨ ਸਿੰਘ ਅਤੇ ਜਨਰਲ ਸਕੱਤਰ ਸ਼ਬੇਗ ਸਿੰਘ ਸੰਧੂ ਨੇ ਦੱਸਿਆ ਕਿ ਇਹ ਕੈਂਪ ਗੁਰਦੁਆਰਾ ਕਮੇਟੀ ਵਲੋਂ ਲਾਇਆ ਗਿਆ ਅਤੇ ਇਸ ਵਿਚ ਭਾਈ ਸਤਿੰਦਰ ਸਿੰਘ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਵਿਸ਼ੇਸ਼ ਸਹਿਯੋਗ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਨੰੂ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨ ਦੇ ਮਕਸਦ ਨਾਲ ਕਰਵਾਈ ਗਈ ਗੁਰਮਤਿ ਲਿਖਤੀ ਪ੍ਰੀਖਿਆ ਵਿਚ ਬੱਚਿਆਂ ਅੰਦਰ ਬੇਮਿਸਾਲ ਉਤਸ਼ਾਹ ਅਤੇ ਜਜ਼ਬਾ ਵੇਖਣ ਨੰੂ ਮਿਲਿਆ | ਇਸ ਪ੍ਰੀਖਿਆ ਨੇ ਇਸ ਗੱਲ 'ਤੇ ਮੋਹਰ ਲਾਈ ਹੈ ਕਿ ਅੱਜ ਦੀ ਨਵੀਂ ਪੀੜ੍ਹੀ ਆਪਣੇ ਅਮੀਰ ਵਿਰਸੇ ਅਤੇ ਸਿੱਖ ਇਤਿਹਾਸ ਨੂੰ ਜਾਣਨ ਲਈ ਪੂਰੀ ਤਰ੍ਹਾਂ ਨਾਲ ਤਤਪਰ ਹੈ | ਉਨ੍ਹਾਂ ਨੇ ਦੱਸਿਆ ਕਿ ਸਾਰੇ ਪ੍ਰਸ਼ਨ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨਾਂ ਦੀ ਜੀਵਨੀ ਨਾਲ ਸੰਬੰਧਿਤ ਸਨ | ਇਸ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੰੂ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਲੁਧਿਆਣਾ ਤੋਂ ਆਏ ਭਾਈ ਸਤਨਾਮ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਨੇ ਬੱਚਿਆਂ ਨੂੰ ਮੋਬਾਈਲ ਕਲਚਰ ਤੋਂ ਦੂਰੀ ਬਣਾ ਕੇ ਰੱਖਣ ਅਤੇ ਸਖ਼ਤ ਮਿਹਨਤ ਕਰਨ ਦਾ ਪਾਠ ਪੜ੍ਹਾਇਆ | ਗੁਰਦੁਆਰਾ ਕਮੇਟੀ ਵਲੋਂ ਪਤਵੰਤੇ ਸੱਜਣਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਹੋਰਨਾਂ ਸਮੇਤ ਨਿਰਮਲ ਸਿੰਘ ਪਟਵਾਰੀ, ਭਾਈ ਕਰਮ ਸਿੰਘ, ਸੁਰਜੀਤ ਸਿੰਘ, ਸੰਤ ਸਿੰਘ, ਗੁਰੀ ਚੈਹਿਲ, ਸੁਖਦੇਵ ਸਿੰਘ, ਦਿਲਬਾਗ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ-ਮਾਂ ਅਤੇ ਬੱਚੇ ਦੀ ਸਿਹਤ ਲਈ ਇਕ ਮਹੱਤਵਪੂਰਨ ਕਦਮ ਅਗਲੀ ਖ਼ਬਰ ਸ੍ਰੀ ਦੁਰਗਾ ਨਵ ਗ੍ਰਹਿ ਮੰਦਰ ਵਲੋਂ ਮਨਾਇਆ 20ਵਾਂ ਸਥਾਪਨਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।