11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਿੱਟੂ ਚੱਠਾ ਦੀ ਅਗਵਾਈ ਹੇਠ ਕਾਂਗਰਸ ਤੇ 'ਆਪ' ਦੇ ਆਗੂ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਭਾਰਤ ਨਗਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਇਲਾਕੇ ਦੇ ਪ੍ਰਮੁੱਖ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਦੁਪਿੰਦਰ ਸਿੰਘ, ਰਣਜੀਤ ਸਿੰਘ, ਵਿੱਕੀ, ਮਨੀ, ਸਨੀ, ਗੋਲਡੀ, ਵਿੱਕੀ ਬਾਬਾ, ਕਿੰਦਾ, ਰਾਣਾ, ਬਲਕਾਰ ਸਿੰਘ, ਹਰਜਿੰਦਰ ਸਿੰਘ, ਮੱਖਣ, ਦਲੇਰ, ਹਰਬੰਸ ਸਿੰਘ, ਜਸਵਿੰਦਰ ਸਿੰਘ, ਲਾਲਾ, ਲਵਲੀ, ਸੇਵਾ ਸਿੰਘ, ਪੰਡਿਤ, ਗੁਰਦਿੱਤ ਸਿੰਘ, ਨੀਤੂ ਅਤੇ ਹੇਮੰਤ ਸਮੇਤ ਵੱਡੀ ਗਿਣਤੀ ਵਿਚ ਸਾਥੀ ਸ਼ਾਮਲ ਸਨ | ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਗਰੰਟੀਆਂ ਅਤੇ ਕਾਂਗਰਸ ਦੀਆਂ ਨਾਕਾਮ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ | ਲੋਕ ਹੁਣ ਇਕ ਵਾਰ ਫਿਰ ਪੰਜਾਬ ਪੱਖੀ ਸੋਚ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ ਨਗਰ ਦੇ ਇਨ੍ਹਾਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਟਿਆਲਾ ਦਿਹਾਤੀ ਵਿਚ ਅਕਾਲੀ ਦਲ ਹੋਰ ਵੱਡੀ ਤਾਕਤ ਵਜੋਂ ਉਭਰੇਗਾ | ਬਿੱਟੂ ਚੱਠਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਨਮਾਨ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕੀਤਾ ਜਾਵੇਗਾ | ਇਸ ਮੌਕੇ ਡਾ. ਮਨਪ੍ਰੀਤ ਸਿੰਘ ਚੱਢਾ, ਗੋਰਾ ਵਿਰਕ, ਇੰਦਰਜੀਤ ਸਿੰਘ ਮਲਹੋਤਰਾ (ਸੋਨੀਆ), ਜਸਵਿੰਦਰ ਸਿੰਘ, ਕਰਮ ਸਿੰਘ (ਕਰਮਾ ਰਸੂਲਪੁਰ) ਅਤੇ ਰੌਸ਼ਨ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਸਨੌਰ ਅਕਾਲੀ ਦਲ ਦੇ ਇੰਚਾਰਜ ਤੋਂ ਸੱਖਣਾ-ਵਰਕਰ ਨਿਰਾਸ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ-ਮਾਂ ਅਤੇ ਬੱਚੇ ਦੀ ਸਿਹਤ ਲਈ ਇਕ ਮਹੱਤਵਪੂਰਨ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।