11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਰੇਸ਼ ਕੁਮਾਰ ਗਰਗ ਬਣੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਨਾਭਾ ਦੇ ਨਵੇਂ ਪ੍ਰਧਾਨ

ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨਵ ਨਿਯੁਕਤ ਵਪਾਰ ਵਿੰਗ ਪ੍ਰਧਾਨ ਨਰੇਸ਼ ਗਰਗ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ | ਤਸਵੀਰ : ਵਰਿੰਦਰ ਵਰਮਾ <br/> 11-06-2026
ਨਾਭਾ, 10 ਜੂਨ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਤੇ ਆਗੂਆਂ ਨੂੰ ਅਹੁਦੇ ਦੇਕੇ ਬਣਦਾ ਮਾਣ ਸਤਿਕਾਰ ਦਿੱਤਾ ਹੈ | ਇਸ ਲੜੀ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਪੰਜਾਬ ਵਿਚ ਵਪਾਰ ਵਿੰਗ ਦੇ ਵੱਖ- ਵੱਖ ਸ਼ਹਿਰਾਂ ਵਿਚ ਪ੍ਰਧਾਨ ਲਗਾਏ ਗਏ ਹਨ | ਇਸ ਦੇ ਚੱਲਦਿਆਂ ਹਲਕਾ ਵਿਧਾਨ ਸਭਾ ਨਾਭਾ ਵਿਖੇ ਵੀ ਇਲਾਕੇ ਦੇ ਹਰਮਨ ਪਿਆਰੇ ਆਗੂ ਨਰੇਸ਼ ਕੁਮਾਰ ਗਰਗ ਨੂੰ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਨਿਯੁਕਤ ਹੋਣ ਉਪਰੰਤ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਨਵ ਨਿਯੁਕਤ ਪ੍ਰਧਾਨ ਨਰੇਸ਼ ਕੁਮਾਰ ਗਰਗ ਨੂੰ ਮੁਬਾਰਕਬਾਦ ਦਿੰਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ | ਸਨਮਾਨਿਤ ਕਰਨ ਉਪਰੰਤ ਲਾਲਕਾ ਨੇ ਕਿਹਾ ਕਿ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਸਮੁੱਚੀ 0 ਲੀਡਰਸ਼ਿਪ ਵਲੋਂ ਨਰੇਸ਼ ਗਰਗ ਨੂੰ ਵਪਾਰ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ ਕਿਉਂਕਿ ਨਰੇਸ਼ ਕੁਮਾਰ ਗਰਗ ਬਹੁਤ ਹੀ ਮਿਹਨਤੀ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਿਭਾਉਣ ਵਾਲੇ ਇਨਸਾਨ ਹਨ, ਉਹ ਹਮੇਸ਼ਾ ਵਪਾਰੀਆਂ ਦੇ ਦੁੱਖ ਸੁੱਖ ਵਿਚ ਖੜ੍ਹਦੇ ਹਨ ਅਤੇ ਉਨ੍ਹਾਂ ਦਾ ਹਮੇਸ਼ਾ ਸਾਥ ਦਿੰਦੇ ਹਨ | ਸਨਮਾਨਿਤ ਹੋਣ ਉਪਰੰਤ ਨਵ ਨਿਯੁਕਤ ਪ੍ਰਧਾਨ ਨਰੇਸ਼ ਗਰਗ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਨ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਐੱਨ.ਕੇ. ਸ਼ਰਮਾ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ 'ਤੇ ਕੰਮ ਕੀਤੇ ਜਾਣਗੇ ਅਤੇ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਉਹ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਸਕੇ | ਇਸ ਮੌਕੇ ਰਣਬੀਰ ਮਠਾਰੂ, ਸੁਖਚੈਨ ਸਿੰਘ ਬਿਸ਼ਨਪੁਰਾ, ਦੇਵ ਰਾਜ ਨੰਬਰਦਾਰ, ਗੁਰਵਿੰਦਰ ਸਿੰਘ ਕਾਲਸਨਾ, ਮਨਦੀਪ ਸਿੰਘ ਤੁੰਗਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵਲੋਂ ਲੋਕ ਮਿਲਣੀ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਹਲਕਾ ਸਨੌਰ ਅਕਾਲੀ ਦਲ ਦੇ ਇੰਚਾਰਜ ਤੋਂ ਸੱਖਣਾ-ਵਰਕਰ ਨਿਰਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।