11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦੀ ਕੀਤੀ ਮੰਗ

ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦਾ ਆਦੇਸ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਭੇਜਣ ਦੇ ਆਦੇਸ਼ ਵੀ ਕੀਤੇ ਹਨ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮੂਲ ਨਾਨਕਸ਼ਾਹੀ ਕਲੰਡਰ ਉਨ੍ਹਾਂ ਖ਼ੁਦ ਸਿੱਖ ਵਿਦਵਾਨਾਂ, ਸੇਵਾ ਸੁਸਾਇਟੀਆਂ ਅਤੇ ਪੰਥਕ ਸੰਸਥਾਵਾਂ ਨਾਲ ਨਿਸ਼ਚਿਤ ਹਿਤ ਵਿਚਾਰ ਵਟਾਂਦਰੇ ਬਾਅਦ 30 ਮਾਰਚ 2003 ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਪਾਸ ਕਰਵਾਇਆ ਗਿਆ ਸੀ | 14 ਅਪ੍ਰੈਲ 2003 ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਇਕੱਤਰਤਾ ਵਲੋਂ ਜੈਕਾਰਿਆਂ ਦੀ ਗੂੰਜ 'ਚ ਲਾਗੂ ਕੀਤਾ ਗਿਆ ਸੀ |
ਪਿਛਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਦੀ ਬੈਠਕ ਅਗਲੀ ਖ਼ਬਰ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵਲੋਂ ਲੋਕ ਮਿਲਣੀ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।